ਸਟਾਫ ਰਿਪੋਰਟਰ, ਫਿਰੋਜ਼ਪੁਰ : ਸਥਾਨਕ ਜ਼ੀਰਾ ਗੇਟ ਦੇ ਇਕ ਟਰੈਵਲ ਏਜੰਟ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰ ਲਈ ਗਈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰੇਸ਼ਮ ਸਿੰਘ ਵਾਸੀ ਮੈਣੀ ਕਾਲੋਨੀ ਫਿਰੋਜ਼ਪੁਰ ਸ਼ਹਿਰ ਨੇ ਦੋਸ਼ ਲਗਾਇਆ ਕਿ ਗੁਰਮੁੱਖ ਸਿੰਘ, ਹਰਦੀਪ ਸਿੰਘ ਤੇ ਮਨਦੀਪ ਸਿੰਘ ਜੋ ਜ਼ੀਰਾ ਗੇਟ ਬਾਜ਼ਾਰ 'ਚ ਧੰਜੂ ਟਰੈਵਲ ਐਂਡ ਟੂਰ ਦੇ ਮਾਲਕ ਹਨ, ਉਨ੍ਹਾਂ ਨੇ ਉਸਦੀ ਲੜਕੀ ਨੂੰ ਕੈਨੇਡਾ ਵਰਕ ਪਰਮਿਟ 'ਤੇ ਭੇਜਣ ਦਾ ਝਾਂਸਾ ਦੇ ਕੇ 15 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

ਰੇਸ਼ਮ ਸਿੰਘ ਨੇ ਦੋਸ਼ ਲਗਾਇਆ ਕਿ ਉਕਤ ਗੁਰਮੁੱਖ ਸਿੰਘ ਹੁਰਾਂ ਕੋਲ ਕੋਈ ਵੀ ਮਨਜ਼ੂਰਸ਼ੁਦਾ ਲਾਈਸੰਸ ਵੀ ਨਹੀਂ ਹੈ। ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਮੁੱਖ ਸਿੰਘ, ਹਰਦੀਪ ਸਿੰਘ ਤੇ ਮਨਦੀਪ ਸਿੰਘ ਮਾਲਕ ਧੰਜੂ ਟੂਰ ਐਂਡ ਟਰੈਵਲ ਵਾਸੀ ਜ਼ੀਰਾ ਗੇਟ ਫਿਰੋਜ਼ਪੁਰ ਸ਼ਹਿਰ ਦੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।