ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਕਾਰ ਦਰੱਖਤ ਨਾਲ ਟਕਰਾਈ, 1 ਦੀ ਮੌਤ, ਦੋ ਜ਼ਖਮੀ
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਕਾਰ ਦਰੱਖਤ ਨਾਲ ਟਕਰਾਈ, 1 ਦੀ ਮੌਤ, ਦੋ ਜ਼ਖਮੀ
Publish Date: Thu, 02 Apr 2026 04:11 PM (IST)
Updated Date: Fri, 03 Apr 2026 04:04 AM (IST)

ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਕੀਤਾ ਦਰਜ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਦਿਨੀਂ ਪਿੰਡ ਖਾਈ ਫੇਮੇ ਕੀ ਦੇ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਬੇਕਾਬੂ ਹੋ ਕੇ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਦੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋਣ ਅਤੇ ਦੋ ਲੋਕਾਂ ਦੇ ਜ਼ਖਮੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤਕਰਤਾ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਪੁੱਤਰ ਗੁਰਮੀਤ ਸਿੰਘ, ਵਾਸੀ ਪਿੰਡ ਮੁਹੰਮਦ ਨਿਆਜ਼ੀਆਂ ਨੇ ਦੱਸਿਆ ਕਿ ਉਹ ਬੀਤੀ 30 ਮਾਰਚ ਨੂੰ ਰਮਨਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਅਤੇ ਪਾਹੁਲਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ, ਵਾਸੀ ਪਿੰਡ ਝੋਕ ਨੋਧ ਸਿੰਘ ਦੇ ਨਾਲ ਸਵਿਫਟ ਕਾਰ (ਨੰਬਰ ਪੀਬੀ-61ਡੀ-9118) ’ਤੇ ਸਵਾਰ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਾਰਟੀ ਦੇ ਨਾਲ ਫਿਰੋਜ਼ਪੁਰ ਵਿਚ ਧਰਨੇ ’ਤੇ ਗਿਆ ਸੀ। ਜਦੋਂ ਉਹ ਵਾਪਸ ਘਰ ਜਾ ਰਹੇ ਸਨ, ਤਾਂ ਰਾਤ ਕਰੀਬ 10.30 ਵਜੇ ਜਦੋਂ ਉਨ੍ਹਾਂ ਦੀ ਗੱਡੀ ਖਾਈ ਫੇਮੇ ਕੀ ਦੇ ਨਜ਼ਦੀਕ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਉਨ੍ਹਾਂ ਦੀ ਗੱਡੀ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ’ਚ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਅਤੇ ਰਮਨਦੀਪ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਦੋਂ ਕਿ ਪਾਹੁਲਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ’ਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।