ਸੁਖਵਿੰਦਰ ਥਿੰਦ ਆਲਮ ਸ਼ਾਹ, ਫਾਜ਼ਿਲਕਾ : ਸਰਕਾਰੀ ਹਸਪਤਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਸਿਹਤ ਵਿਭਾਗ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਵਾਇਰਲ ਹੋ ਰਹੀ ਇਸ ਵੀਡੀਓ 'ਚ ਦਿਖਾਈ ਗਿਆ ਹੈ ਕਿ ਸਰਕਾਰੀ ਹਸਪਤਾਲ ਦੇ ਬਾਹਰ ਗਰਭਵਤੀ ਔਰਤ ਦਰਦ ਨਾਲ ਤੜਫ਼ ਰਹੀ ਹੈ, ਜਿਸ ਵੱਲ ਕੋਈ ਡਾਕਟਰ ਧਿਆਨ ਨਹੀਂ ਦੇ ਰਿਹਾ। ਗਰਭਵਤੀ ਔਰਤ ਦਾ ਜਦੋਂ ਹਸਪਤਾਲ ਦੇ ਡਾਕਟਰ ਨੂੰ ਇਲਾਜ ਕਰਨ ਲਈ ਕਿਹਾ ਤਾਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ। ਦੱਸ ਦੇਈਏ ਕਿ ਜਦੋਂ ਪੀੜਤ ਔਰਤ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਤਾਂ ਪੀੜਤ ਪਰਿਵਾਰ ਕੋਲ ਐਬੂਲੈਂਸ ਨੂੰ ਦੇਣ ਲਈ ਪੈਸੇ ਨਹੀਂ ਸਨ।

ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੰਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਗਰਭਵਤੀ ਔਰਤ ਦੇ ਇਲਾਜ 'ਚ ਲਾਪਰਵਾਹੀ ਵਰਤਣ ਵਾਲੇ ਡਾਕਟਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।