- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਲੈ ਜਾ ਕੇ ਉਸ ਦੀਆਂ ਅਸ਼ਲੀਲ ਵੀਡੀਓ ਬਣਾ ਲਈਆਂ। ਗੁਰਮੁੱਖ ਸਿੰਘ ਨੇ ਦੱਸਿਆ ਕਿ ਬੇਹੋਸ਼ੀ ਦੀ ਹਾਲਤ ਵਿਚ ਵੀਡੀਓ ਬਣਾਉਣ ਤੋਂ ਬਾਅਦ ਪਰਮਿੰਦਰ ਉਰਫ਼ ਰਿੰਪੀ ਸੰਧੂ ਨੇ ਆਪਣੀ ਸੋਚੀ-ਸਮਝੀ ਸਾਜ਼ਿਸ਼ ਤਹਿਤ ਉੱਥੇ ਆਪਣੇ ਸਾਥੀਆਂ ਦਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਹੀਮੇ ਕੇ, ਗਗਨ, ਮਨਦੀਪ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਨੂੰ ਬੁਲਾ ਲਿਆ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਨਸ਼ੀਲਾ ਪਦਾਰਥ ਪਿਆ ਕੇ ਇਕ ਵਿਅਕਤੀ ਨੂੰ ਬੇਹੋਸ਼ ਕਰਨ, ਉਸ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ 10 ਲੱਖ ਰੁਪਏ ਮੰਗਣ ਦੇ ਦੋਸ਼ਾਂ ’ਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਵੱਲੋਂ ਇਕ ਔਰਤ ਸਮੇਤ ਉਸ ਦੇ 5 ਸਾਥੀਆਂ ਖਿਲਾਫ 308 (2), 127(2), 351(2), 61(2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਗੁਰਮੁੱਖ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਮਹੀਨਾ ਪਹਿਲਾਂ ਉਸ ਦੇ ਵ੍ਹਟਸਐਪ ਨੰਬਰ ’ਤੇ ਪਰਮਿੰਦਰ ਕੌਰ ਨਾਮ ਦੀ ਔਰਤ ਦੀ ਵ੍ਹਟਸਐਪ ਕਾਲ ਆਈ। ਉਸ ਔਰਤ ਨੇ ਕਿਹਾ ਕਿ ਉਹ ਪਰਮਿੰਦਰ ਉਰਫ਼ ਰਿੰਪੀ ਸੰਧੂ ਬੋਲ ਰਹੀ ਹੈ ਅਤੇ ਗਲਤੀ ਨਾਲ ਨੰਬਰ ਲੱਗ ਗਿਆ ਹੈ। ਗੁਰਮੁੱਖ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਵਾਰ-ਵਾਰ ਫੋਨ ਕਰਨ ਲੱਗ ਪਈ, ਜਿਸ ਨਾਲ ਉਨ੍ਹਾਂ ਦੀ ਆਪਸ ਵਿਚ ਗੱਲਬਾਤ ਹੋਣ ਲੱਗ ਪਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮਿਤੀ 12 ਸਤੰਬਰ 2026 ਨੂੰ ਕਰੀਬ 12 ਵਜੇ ਉਸ ਨੂੰ ਪਰਮਿੰਦਰ ਕੌਰ ਦੀ ਵ੍ਹਟਸਐਪ ਕਾਲ ਆਈ ਅਤੇ ਉਸ ਨੇ ਪੁੱਛਿਆ ਕਿ ਤੁਸੀਂ ਕਿੱਥੇ ਹੋ। ਜਦੋਂ ਉਸ ਨੇ ਦੱਸਿਆ ਕਿ ਉਹ ਤਲਵੰਡੀ ਹੈ ਤਾਂ ਉਸ ਔਰਤ ਨੇ ਉਸ ਨੂੰ ਫ਼ਿਰੋਜ਼ਪੁਰ-ਜ਼ੀਰਾ ਰੋਡ ਸਤੀਏ ਵਾਲਾ ਬਾਈਪਾਸ ਆਉਣ ਲਈ ਕਿਹਾ। ਗੁਰਮੁੱਖ ਸਿੰਘ ਨੇ ਦੱਸਿਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੂੰ ਗੱਲਾਂਬਾਤਾਂ ਵਿਚ ਲਾ ਕੇ ਪਰਮਿੰਦਰ ਉਰਫ਼ ਰਿੰਪੀ ਸੰਧੂ ਨੇ ਕੋਈ ਮਿੱਠੀ ਚੀਜ਼ ਖਾਣ/ਪੀਣ ਲਈ ਦਿੱਤੀ, ਜਿਸ ਨੂੰ ਖਾ ਕੇ ਉਹ ਬੇਹੋਸ਼ ਹੋ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਲੈ ਜਾ ਕੇ ਉਸ ਦੀਆਂ ਅਸ਼ਲੀਲ ਵੀਡੀਓ ਬਣਾ ਲਈਆਂ। ਗੁਰਮੁੱਖ ਸਿੰਘ ਨੇ ਦੱਸਿਆ ਕਿ ਬੇਹੋਸ਼ੀ ਦੀ ਹਾਲਤ ਵਿਚ ਵੀਡੀਓ ਬਣਾਉਣ ਤੋਂ ਬਾਅਦ ਪਰਮਿੰਦਰ ਉਰਫ਼ ਰਿੰਪੀ ਸੰਧੂ ਨੇ ਆਪਣੀ ਸੋਚੀ-ਸਮਝੀ ਸਾਜ਼ਿਸ਼ ਤਹਿਤ ਉੱਥੇ ਆਪਣੇ ਸਾਥੀਆਂ ਦਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਹੀਮੇ ਕੇ, ਗਗਨ, ਮਨਦੀਪ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਨੂੰ ਬੁਲਾ ਲਿਆ। ਇਨ੍ਹਾਂ ਸਾਰਿਆਂ ਨੇ ਮਿਲ ਕੇ ਉਸ ਨੂੰ ਡਰਾਇਆ-ਧਮਕਾਇਆ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦੇ ਹੋਏ 10 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਸ਼ਿਕਾਇਤਕਰਤਾ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਬਦਨਾਮੀ ਦੇ ਡਰੋਂ ਪੈਸੇ ਦੇਣ ਲਈ ਹਾਂ ਕਰ ਦਿੱਤੀ। ਉਸ ਨੇ ਮੌਕੇ ’ਤੇ ਹੀ 50,000 ਰੁਪਏ ਦਵਿੰਦਰ ਸਿੰਘ ਦੇ ਨੰਬਰ ’ਤੇ ਟਰਾਂਸਫ਼ਰ ਕਰ ਦਿੱਤੇ ਅਤੇ 2 ਲੱਖ ਰੁਪਏ ਆਪਣੇ ਰਿਸ਼ਤੇਦਾਰ ਗੁਰਜੰਟ ਸਿੰਘ ਨੂੰ ਫੋਨ ਕਰਕੇ ਮੰਗਵਾ ਕੇ ਮੁਲਜ਼ਮਾਂ ਨੂੰ ਦੇ ਦਿੱਤੇ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।