ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚਾ
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹਰਜਿੰਦਰ ਸਿੰਘ ਘਾਂਗਾ ਵੱਲੋਂ ਵਿਕਾਸ ਕਾਰਜਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ
Publish Date: Fri, 13 Mar 2026 06:12 PM (IST)
Updated Date: Fri, 13 Mar 2026 06:15 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਹਰਜਿੰਦਰ ਸਿੰਘ ਘਾਂਗਾ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਇਸ ਦਾ ਲਾਭ ਪਹੁੰਚਾਉਣ ਲਈ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੋਜਨਾ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਸੋਢੀ ਅਤੇ ਦਿਲਜੋਤ ਕੌਰ ਧਵਨ ਵੀ ਹਾਜ਼ਰ ਸਨ। ਉਨ੍ਹਾਂ ਵੱਲੋਂ ਸਮੂਹ ਅਫਸਰ ਸਾਹਿਬਾਨ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੇ ਲਾਭ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਵੱਧ ਤੋੱ ਵੱੱਧ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਸਕੀਮਾਂ ਬਾਰੇ ਜਾਗਰੂਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ। ਚੇਅਰਮੈਨ ਹਰਜਿੰਦਰ ਸਿੰਘ ਘਾਂਗਾ ਵੱਲੋਂ ਸਾਰੇ ਵਿਭਾਗਾਂ ਨੂੰ ਆਪਸ ਵਿੱਚ ਤਾਲਮੇਲ ਕਰਕੇ ਕੰਮ ਕਰਨ ਲਈ ਕਿਹਾ ਗਿਆ। ਇਸ ਮੌਕੇ ਗੁਰਿੰਦਰ ਸਿੰਘ ਖੋਜ਼ ਅਫਸਰ ਕਾਰਜਸਾਧਕ ਅਫਸਰ ਨਗਰ ਕੌਂਸਲ ਫਿਰੋਜ਼ਪੁਰ, ਵਿਕਰਾਂਤ ਪੁਰੀ ਬੀਡੀਪੀਓ ਮਖੂ, ਬੀਡੀਪੀਓ ਫਿਰੋਜ਼ਪੁਰ, ਬੀਡੀਪੀਓ ਘੱਲਖੁਰਦ, ਗਗਨਦੀਪ ਸਿੰਘ ਜੇਈ., ਗੁਰਜੰਟ ਸਿੰਘ ਜੇਈ ਯੂਥ ਆਗੂ ਕੁਲਦੀਪ ਸਮਰਾ, ਹਰਪ੍ਰੀਤ ਸਿੰਘ ਸਰਪੰਚ ਮੋਹਰੇ ਵਾਲਾ, ਚੇਅਰਮੈਨ ਰਾਏ ਸਿੱਖ ਬੋਰਡ ਪ੍ਰਕਾਸ਼ ਸਿੰਘ ਵਾਰਵਲ, ਅੰਗਰੇਜ਼ ਸਿੰਘ ਸਵਾਇਆ ਰਾਏ, ਗੁਰਬੀਰ ਸਿੰਘ ਘਾਰੂ ਪੀਏਟੂ ਚੇਅਰਮੈਨ ਅਤੇ ਹੋਰ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਮੀਟਿੰਗ ਵਿਚ ਹਾਜ਼ਰ ਸਨ।