- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਵੱਲੋਂ ਕੀਤੀ ਗਈ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖਿਲਾਫ ਚਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਫਿਰੋਜ਼ਪੁਰ ਕੈਂਟ ਦਰਗਾਹ ਬਾਬਾ ਸ਼ੇਰ ਸ਼ਾਹ ਵੱਲੀ ਅਤੇ ਸਿਟੀ ਦਿੱਲੀ ਗੇਟ ਚੋਕ ਵਿਖੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸੋਸ਼ਣ ਤੋਂ ਬਚਾਉਣਾ ਹੈ ਤਾਂ ਜੋ ਉਹਨ੍ਹਾਂ ਨੂੰ ਸਕੂਲਾ ਵਿੱਚ ਭੇਜ ਕੇ ਚੰਗਾ ਭਵਿੱਖ ਦਿੱਤਾ ਜਾ ਸਕੇ। ਇਸ ਮੌਕੇ ਟੀਮ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮੱਹਤਤਾ ਅਤੇ ਬੱਚਿਆ ਨਾਲ ਹੋ ਰਹੇ ਅਪਰਾਧਾਂ ਬਾਰੇ ਜਾਗਰੂਕ ਕੀਤਾ ਅਤੇ ਉਹਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਉਨ੍ਹਾਂ ਦੀ ਸੁਰੱਖਿਆ ਤੇ ਸਿੱਖਿਆ ਸਾਡੀ ਜ਼ਿੰਮੇਦਾਰੀ ਹੈ। ਇਸ ਚੈਕਿੰਗ ਦੌਰਾਨ ਥਾਣਾ ਸਿਟੀ ਫਿਰੋਜ਼ਪੁਰ ਗੁਰਮੀਤ ਸਿੰਘ ਏਐੱਸਆਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਕਵਿਤਾ ਸੁਪਰਵਾਈਜ਼ਰ, ਪਾਇਲ ਕੇਸ ਵਰਕਰ, ਰਵਿੰਦਰ ਸਿੰਘ ਕੇਸ ਵਰਕਰ ਹਾਜ਼ਰ ਸਨ।