ਸਟਾਫ ਰਿਪੋਰਟਰ, ਫਿਰੋਜ਼ਪੁਰ : ਪਿੰਡ ਮਹਿਮਾ ਕੋਲ ਬੀਤੇ ਦਿਨ ਵਾਪਰੇ ਇਕ ਸੜਕ ਹਾਦਸੇ ਵਿਚ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧ ਵਿਚ ਪੁਲਿਸ ਥਾਣਾ ਮਮਦੋਟ ਵੱਲੋਂ ਟਰੈਕਟਰ ਚਾਲਕ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ।

ਮਮਦੋਟ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੋਨੀਆ ਪਤਨੀ ਗੁਰਮੁੱਖ ਸਿੰਘ ਵਾਸੀ ਪਿੰਡ ਕੁੰਡੇ ਨੇ ਦੱਸਿਆ ਕਿ ਉਸ ਦਾ ਪਤੀ ਗੁਰਮੁੱਖ ਸਿੰਘ ਪੁੱਤਰ ਰਾਜਵੀਰ ਸਿੰਘ (6) ਨਾਲ ਮੋਟਰਸਾਈਕਲ 'ਤੇ ਰਿਸ਼ਤੇਦਾਰੀ ਵਿਚ ਹੋਈ ਮੌਤ 'ਤੇ ਅਫ਼ਸੋਸ ਕਰਨ ਲਈ ਪਿੰਡ ਮਹਿਮਾ ਵਿਖੇ ਗਏ ਸੀ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਟਰੈਕਟਰ 'ਤੇ ਜਾ ਰਹੇ ਬਲਵਿੰਦਰ ਸਿੰਘ ਉਰਫ਼ ਸ਼ਿੰਦਾ ਨੇ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਜਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਗੁਰਮੁੱਖ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ।

ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਧਾਰਾ ਸਿੰਘ ਵਾਸੀ ਮਹਿਮਾ ਵਿਰੁੱਧ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।