ਸਿਟੀ ਹਾਰਟ ਸਕੂਲ ਮਮਦੋਟ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸਿਟੀ ਹਾਰਟ ਸਕੂਲ ਮਮਦੋਟ ਦਾ ਦੱਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 18 Apr 2026 07:03 PM (IST)
Updated Date: Sat, 18 Apr 2026 07:06 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਇਲਾਕੇ ਦੀ ਨਾਮਵਰ ਸੰਸਥਾ ਸਿਟੀ ਹਾਰਟ ਸਕੂਲ ਮਮਦੋਟ ਦਾ ਇਸ ਸਾਲ ਵੀ ਦੱਸਵੀਂ ਕਲਾਸ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸਕੂਲ ਵਿਚ ਕੁੱਲ 72 ਵਿਦਿਆਰਥੀਆਂ ਨੇ ਆਪਣੀ ਦੱਸਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚੋਂ ਸਾਰੇ ਵਿਦਿਆਰਥੀਆਂ ਨੇ ਹੀ ਚੰਗੇ ਨੰਬਰ ਪ੍ਰਾਪਤ ਕੀਤੇ ਹਨ। ਜਾਣਕਾਰੀ ਮੁਤਾਬਿਕ ਅਕਾਂਸ਼ਾ ਗੱਖੜ ਨੇ 95 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ, ਕੀਰਤ ਕੌਰ ਨੇ 94 ਪ੍ਰਤੀਸ਼ਤ ਨੰਬਰ ਲੈ ਕੇ ਦੂਜਾ, ਮਹਾਂਵੀਰ ਸਿੰਘ ਨੇ 93 ਪ੍ਰਤੀਸ਼ਤ ਲੈ ਕੇ ਤੀਜਾ, ਨਿਤਿਆ ਨੇ 90 ਪ੍ਰਤੀਸ਼ਤ ਨੰਬਰ ਲੈ ਕੇ ਚੌਥਾ ਸਥਾਨ ਹਾਸਲ ਕਰਦਿਆ ਆਪਣੇ ਸਕੂਲ ਅਤੇ ਆਪਣੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਜਨੀ ਸ਼ਰਮਾ ਨੇ ਬੱਚਿਆਂ ਦਾ ਮਠਿਆਈ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬਹੁਤ ਸਾਰੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਪ੍ਰਿੰਸੀਪਲ ਨੇ ਬਾਕੀ ਸਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਚੰਗੀ ਪੜ੍ਹਾਈ ਕਰਕੇ ਵਧੀਆ ਨੰਬਰ ਲੈ ਕੇ ਆਪਣਾ ਅਤੇ ਆਪਣੇ ਮਾਪਿਆ ਦਾ ਨਾਮ ਰੋਸ਼ਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਜਨੀ ਸ਼ਰਮਾ, ਰੇਖਾ, ਕਿਰਨਜੋਤ, ਨੀਰੂ, ਸੁਰਿੰਦਰ, ਸਿਮਰਨ ਮੰਗਤ ਰਾਮ, ਸੁਖਪਾਲ ਅਤੇ ਰਿਤਿਕ ਹਾਜ਼ਰ ਸਨ।