ਗਾਰਬੇਜ ਫਰੀ ਫੈਸਟੀਵਲ ਕੰਪੇਨ ਦੀ ਸ਼ਹਿਰਵਾਸੀ ਕਰ ਰਹੇ ਨੇ ਸ਼ਲਾਘਾ ਗਾਰਬੇਜ ਫਰੀ ਫੈਸਟੀਵਲ ਕੰਪੇਨ ਦੀ ਸ਼ਹਿਰਵਾਸੀ ਕਰ ਰਹੇ ਨੇ ਸ਼ਲਾਘਾ
Publish Date: Wed, 25 Nov 2026 04:32 PM (IST)
Updated Date: Wed, 25 Nov 2026 04:34 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਗਾਰਬੇਜ ਫਰੀ ਫੈਸਟੀਵਲ ਮੁਹਿੰਮ ਜੋ ਕਿ ਦੀਵਾਲੀ ਤੋਂ 15 ਦਿਨ ਪਹਿਲਾਂ ਅਤੇ ਦੀਵਾਲੀ ਤੋਂ 15 ਦਿਨ ਬਾਅਦ ਤੱਕ ਚਲਾਈ ਜਾਣੀ ਸੀ ਇਸ ਨਿਵੇਕਲੀ ਮੁਹਿੰਮ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਦਾ ਮੁੱਖ ਮੰਤਵ ਫਿਰੋਜ਼ਪੁਰ ਸ਼ਹਿਰ ਨੂੰ ਸਾਫ ਸੁਥਰਾ ਅਤੇ ਤਿਉਹਾਰਾਂ ਦੇ ਦਿਨਾਂ ਵਿਚ ਕਚਰਾ ਮੁਕਤ ਸੜਕਾਂ ਪ੍ਰਦਾਨ ਕਰਨਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਫਿਰੋਜ਼ਪੁਰ ਦੇ ਸੁਪਰਡੈਂਟ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਜਿੱਥੇ ਸ਼ਹਿਰ ਦੇ ਵੱਖ-ਵੱਖ ਵਾਰਡਾਂ/ਰਿਹਾਇਸ਼ੀ ਅਤੇ ਕਮਰਸ਼ੀਅਲ ਏਰੀਏ ਦੀ ਸਫਾਈ ਕਰਵਾਈ ਜਾ ਰਹੀ ਹੈ ਉੱਥੇ ਕਮਰਸ਼ੀਅਲ ਏਰੀਏ ਦੇ ਦੁਕਾਨਦਾਰਾਂ ਨੂੰ ਇਸ ਮੁਹਿੰਮ ਤਹਿਤ ਪਲਾਸਟਿਕ ਕੈਰੀ ਬੈਗ ਅਤੇ ਪੋਲੀਥੀਨ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਇਸ ਦੀ ਵਿਕਰੀ ਤੇ ਪੂਰਨ ਰੂਪ ਵਿਚ ਪਾਬੰਦੀ ਲਾਉਣ ਸਬੰਧੀ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਹੁਣ ਤੱਕ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ 33 ਵਾਰਡਾਂ ਅਤੇ ਕਮਰਸ਼ੀਅਲ ਏਰੀਏ ਦੀ ਮੁਕੰਮਲ ਰੂਪ ਵਿਚ ਸਫਾਈ ਕਰਵਾਈ ਜਾ ਚੁੱਕੀ ਹੈ। ਸ਼ਹਿਰ ਨੂੰ ਜੁੜਦੀਆਂ ਲਿੰਗ ਸੜਕਾਂ/ਐਂਟਰੀਆਂ ਦੀ ਸਫਾਈ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕਿ ਸਵੱਛਤਾ ਰੈਲੀ,ਨੁੱਕੜ ਨਾਟਕ, ਇਸ਼ਤਿਹਾਰ, ਬੁਨਿਆਦੀ ਰਾਹੀਂ ਸ਼ਹਿਰ ਨੂੰ ਸਫਾਈ ਅਤੇ ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਸ ਉਪਰੰਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਇਸ ਮੁਹਿੰਮ ਤਹਿਤ ਸਪੈਸ਼ਲ ਤਿਆਰ ਕੀਤੀ ਮਟੀਰੀਅਲ ਰਿਕਵਰੀ ਵੈਨ ਰਾਹੀਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਘਰਾਂ ਅਤੇ ਦੁਕਾਨਾਂ ਤੋਂ ਰੀਸਾਈਕਲਿੰਗ ਮਟੀਰੀਅਲ ਜਿਵੇਂ ਕਿ ਕੱਪੜਾ, ਜੁੱਤੇ, ਕਿਤਾਬਾਂ,ਖਿਡੋਣੇ ਆਦਿ ਦਾ ਸਾਮਾਨ ਇਕੱਠਾ ਕੀਤਾ ਹੈ। ਇਸ ਰੀਸਾਈਕਲਿੰਗ ਮਟੀਰੀਅਲ ਨੂੰ ਮੁਕੰਮਲ ਰੂਪ ਵਿਚ ਸਾਫ ਸੁਥਰਾ ਕਰਵਾਉਣ ਉਪਰੰਤ ਆਉਣ ਵਾਲੇ ਦਿਨਾਂ ਵਿਚ ਉਨਾਂ ਲੋਕਾਂ ਨੂੰ ਮੁਫਤ ਵੰਡਿਆ ਜਾਵੇਗਾ ਜੋ ਲੋਕ ਇਸ ਨੂੰ ਖਰੀਦਣ ਤੋਂ ਆਸਮਰੱਥ ਹਨ। ਇਸ ਸਬੰਧੀ ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜ ਸਾਧਕ ਅਫ਼ਸਰ ਮਨਿੰਦਰ ਪਾਲ ਸਿੰਘ ਅਤੇ ਸੁਖਪਾਲ ਸਿੰਘ ਵੱਲੋਂ ਸਾਂਝੀ ਤੌਰ ਤੇ ਦੱਸਿਆ ਕਿ ਆਉਣ ਵਾਲੇ ਦਿਨਾ ’ਚ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਗਾਰਬੇਜ ਵਲੰਬਰੇਬਲ ਪੁਆਇੰਟਾਂ ਨੂੰ ਸਾਫ ਕਰਨਾ ਅਤੇ ਉਨ੍ਹਾਂ ਦਾ ਸੁੰਦਰੀਕਰਨ ਮੁੱਖ ਟੀਚਾ ਹੋਵੇਗਾ।