- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 01 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ।

ਪਰਮਿੰਦਰ ਸਿੰਘ ਥਿੰਦ ,ਪੰਜਾਬੀ ਜਾਗਰਣ ,ਫ਼ਿਰੋਜ਼ਪੁਰ : ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਰਿਪੋਰਟ ਦੀ ਫਾਈਨਲ ਪ੍ਰਕਾਸ਼ਨਾ ਤੋਂ ਪਹਿਲਾਂ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ ਹੁਣ 3 ਅਗਸਤ 2026 ਨੂੰ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 01 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ ਹੁਣ 3 ਅਗਸਤ 2026 ਨੂੰ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਕਾਰਵਾਈ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤੀ ਜਾਵੇਗੀ।
ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀਆਂ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ। ਉਨ੍ਹਾਂ ਸਮੂਹ ਯੋਗ ਨਾਗਰਿਕਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਸਮੇਂ ਸਿਰ ਦਰਜ ਕਰਵਾਉਣ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।