ਜ਼ੀਰਾ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ-9 ’ਚ ਝੜਪ
ਨਗਰ ਕੌਂਸਲ ਜੀਰਾ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ-9 ’ਚ ਵੋਟਾਂ ਪਾਉਣ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਝੜਪ ਹੋ ਗਈ। ਝੜਪ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਭਰਤੀ ਕਰਵਾਇਆ ਗਿਆ।
Publish Date: Tue, 26 May 2026 08:23 PM (IST)
Updated Date: Tue, 26 May 2026 08:25 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਨਗਰ ਕੌਂਸਲ ਜੀਰਾ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ-9 ’ਚ ਵੋਟਾਂ ਪਾਉਣ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਝੜਪ ਹੋ ਗਈ। ਝੜਪ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ‘ਤੇ ਕਾਬੂ ਪਾਇਆ। ਪੁਲਿਸ ਨੇ ਦੋਵਾਂ ਧਿਰਾਂ ਨੂੰ ਵੱਖ-ਵੱਖ ਕੀਤਾ ਅਤੇ ਇਲਾਕੇ ‘ਚ ਸ਼ਾਂਤੀ ਬਹਾਲ ਕਰ ਦਿੱਤੀ। ਡੀ.ਐੱਸ.ਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਘਟਨਾ ਦਾ ਤੁਰੰਤ ਨੋਟਿਸ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੁੱਲੜਬਾਜ਼ੀ ਕਰਨ ਵਾਲਿਆਂ ਅਤੇ ਮਾਹੌਲ ਖਰਾਬ ਕਰਨ ਦੇ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ, ਝੜਪ ਉਸ ਵੇਲੇ ਸ਼ੁਰੂ ਹੋਈ ਜਦੋਂ ਦੋਵਾਂ ਪਾਰਟੀਆਂ ਦੇ ਕਾਰਕੁਨਾਂ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਅਤੇ ਧੱਕੇਸ਼ਾਹੀ ਕਰਨ ਨੂੰ ਲੈ ਕੇ ਤਕਰਾਰ ਹੋ ਗਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਡਾਂਗਾਂ ਲੈ ਕੇ ਇੱਕ-ਦੂਜੇ ‘ਤੇ ਟੁੱਟ ਪਈਆਂ। ਪੁਲਿਸ ਨੇ ਮੌਕੇ ‘ਤੇ ਮੌਜੂਦ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਢਿੱਲੋਂ ਨੇ ਅੱਗੇ ਕਿਹਾ ਕਿ ਕਿਸੇ ਵੀਉਮੀਦਵਾਰ ਜਾਂ ਵਰਕਰ ਨੂੰ ਵੋਟਿੰਗ ਪ੍ਰਕਿਰਿਆ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਜਾਵੇਗਾ।