
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਕਲੀਨ ਪੰਜਾਬ ਮਿਸ਼ਨ ਦੀ ਹੋਈ ਸ਼ੁਰੂਆਤ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਦੁਆਰਾ ਪੂਰੇ ਸੂਬੇ ਭਰ ਵਿਚ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਤਹਿਤ ਅੱਜ ਪੰਜਾਬ ਸੂਬੇ ਦੀਆਂ ਸਮੂਹ ਨਗਰ ਕੌਂਸਲ ਨਗਰ ਪੰਚਾਇਤਾਂ ਅੰਦਰ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਦਿਨਾਂ ਵਿਚ ਲਗਾਤਾਰ ਪੰਜਾਬ ਦੇ ਸਮੂਹ ਸ਼ਹਿਰਾਂ ਵਿਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲੇ ਦੀਆਂ ਸਮੂਹ ਨਗਰ ਕੌਂਸਲ/ ਨਗਰ ਪੰਚਾਇਤਾਂ ਵੱਲੋਂ ਅੱਜ ਸਵੇਰ ਸਮੇਂ ਹੀ ਆਪਣੇ ਸਫਾਈ ਕਰਮਚਾਰੀਆਂ ਦੀ ਟੀਮ ਰਾਹੀਂ ਬਣਾਏ ਗਏ ਸ਼ਡਿਊਲ ਅਨੁਸਾਰ ਵੱਖ-ਵੱਖ ਸਥਾਨਾਂ ਤੇ ਸਫਾਈ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਫਿਰੋਜ਼ਪੁਰ ਵਿਖੇ ਸਫਾਈ ਸਬੰਧੀ ਬਣਾਏ ਗਏ ਵਿਸ਼ੇਸ਼ ਸ਼ੈਡਿਊਲ ਅਨੁਸਾਰ ਅੱਜ ਸੈਂਟ ਜੋਸਫ ਕਾਨਵੇਂਟ ਸਕੂਲ ਤੋਂ ਲੈ ਕੇ ਸ਼ਹੀਦ ਊਧਮ ਸਿੰਘ ਚੌਂਕ ਦਿੱਲੀ ਗੇਟ ਬਗਦਾਦੀ ਗੇਟ ਤੱਕ ਦੀ ਸਾਰੀ ਸੜਕ ਮਾਲ ਰੋਡ ’ਤੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਇਸ ਮੁਹਿਮ ਤਹਿਤ ਇਸ ਸਾਰੇ ਰੋਡ ਦੀ ਮੁਕੰਮਲ ਸਵੀਪਿੰਗ, ਗਾਰਬੇਜ਼ ਦੀ ਲਿਫਟਿੰਗ, ਮਲਬੇ ਦੀ ਲਿਫਟਿੰਗ, ਸਮੂਹ ਏਰੀਏ ਅੰਦਰ ਆਉਂਦੀਆਂ ਬਰਸਾਤੀਆਂ ਦੀ ਸਫਾਈ, ਪਾਣੀ ਦਾ ਛਿੜਕਾਅ, ਮੱਛਰ ਮਾਰਨ ਵਾਲੀ ਸਪਰੇਅ ਦਾ ਛਿੜਕਾਅ ਅਤੇ ਫੋਗਿੰਗ ਕਰਵਾਈ ਗਈ ਉਹਨਾਂ ਦੱਸਿਆ ਕਿ ਇਸੇ ਪ੍ਰਕਾਰ ਹੀ ਜ਼ਿਲ੍ਹੇ ਦੀਆਂ ਬਾਕੀ ਨਗਰ ਕੌਂਸਲ ਨਗਰ ਪੰਚਾਇਤਾਂ ਅੰਦਰ ਵਿਸ਼ੇਸ਼ ਸ਼ਡਿਊਲ ਅਨੁਸਾਰ ਸਫਾਈ ਕਰਵਾਈ ਜਾ ਰਹੀ ਹੈ।ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) - ਕਮ-ਨੋਡਲ ਅਫਸਰ ਮਿਸ਼ਨ ਕਲੀਨ ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਰਾਜਨੀਤਿਕ ਸੰਸਥਾਵਾਂ ਨੂੰ ਬੇਨਤੀ ਹੈ ਕਿ ਉਹ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਪਾਣ ਅਤੇ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਫਿਰੋਜ਼ਪੁਰ ਜ਼ਿਲ੍ਹੇ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਜ਼ਿਲ੍ਹਾ ਬਣਾਇਆ ਜਾ ਸਕੇ।