ਕਲਰਕ ਬਲਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ
ਸਰਕਾਰੀ ਕਾਲਜ ਜ਼ੀਰਾ ਵਿਖੇ ਕਲਰਕ ਬਲਜਿੰਦਰ ਸਿੰਘ ਵੱਲੋਂ ਅਹੁਦਾ ਸੰਭਾਲਿਆ ਗਿਆ
Publish Date: Fri, 13 Feb 2026 04:25 PM (IST)
Updated Date: Fri, 13 Feb 2026 04:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਅੱਜ ਸਰਕਾਰੀ ਕਾਲਜ ਜ਼ੀਰਾ ਵਿਖੇ ਨਵ-ਨਿਯੁਕਤ ਕਲਰਕ ਬਲਜਿੰਦਰ ਸਿੰਘ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਚਿਨ ਕਾਲੜਾ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਪ੍ਰੋ. ਸ਼ਵੇਤਾ ਜੋਸ਼ੀ, ਪ੍ਰੋ. ਸਤਿੰਦਰਪਾਲ ਸਿੰਘ, ਪ੍ਰੋ. ਪਵਿੱਤਰ ਸਿੰਘ, ਪ੍ਰੋ. ਵੇਦ ਪ੍ਰਕਾਸ਼, ਪ੍ਰੋ. ਜਸ਼ਨਪ੍ਰੀਤ ਸਿੰਘ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਕੁਲਵੰਤ ਸਿੰਘ, ਪ੍ਰੋ ਕੰਵਲਜੀਤ ਕੌਰ, ਪ੍ਰੋ. ਰਜਨੀਸ਼ ਕੁਮਾਰ, ਪ੍ਰੋ. ਪੂਜਾ ਸੁਪਰਡੈਂਟ ਜਨਕ ਰਾਜ ਗੌਤਮ, ਸੁਖਵਿੰਦਰ ਸਿੰਘ ਆਦਿ ਪ੍ਰੋਫੈਸਰ ਹਾਜ਼ਰ ਸਨ।