ਆਜ਼ਾਦੀ ਦਿਵਸ 'ਤੇ CM ਮਾਨ ਦਾ ਵੱਡਾ ਐਲਾਨ: ਫਿਰੋਜ਼ਪੁਰ 'ਚ 25 ਕਰੋੜ ਦਾ ਵਿਰਾਸਤੀ ਕੰਪਲੈਕਸ ਬਣੇਗਾ, ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ 'ਤੇ ਲੱਗੇਗੀ ਲਗਾਮ ਪੂਰੇ ਦੇਸ਼ ਵਿੱਚ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਕੈਂਟੋਨਮੈਂਟ ਬੋਰਡ ਸਟੇਡੀਅਮ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਈ ਅਹਿਮ ਐਲਾਨ ਕੀਤੇ। ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ।
Publish Date: Sat, 15 Aug 2026 12:14 PM (IST)
Updated Date: Sat, 15 Aug 2026 12:16 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੂਰੇ ਦੇਸ਼ ਵਿੱਚ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਕੈਂਟੋਨਮੈਂਟ ਬੋਰਡ ਸਟੇਡੀਅਮ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਈ ਅਹਿਮ ਐਲਾਨ ਕੀਤੇ। ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ।
ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਅਤੇ ਆਕਰਸ਼ਕ ਵਿਰਾਸਤੀ ਕੰਪਲੈਕਸ ਬਣਾਉਣ ਦਾ ਵੱਡਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਸਿੱਖਿਆ ਖੇਤਰ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਬਣਨ ਤੋਂ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਇਸ ਫੈਸਲੇ ਨਾਲ ਆਮ ਲੋਕਾਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ।
ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ 25 ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੀ.ਐੱਸ.ਐੱਫ਼ ਅਤੇ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਹਿਮਾਚਲ ਪੁਲਿਸ ਅਤੇ ਹੋਮ ਗਾਰਡ (ਮਹਿਲਾ ਵਿੰਗ ਸਮੇਤ), ਐੱਨ.ਸੀ.ਸੀ. ਅਤੇ ਸਕਾਊਟਸ ਐਂਡ ਗਾਈਡਜ਼। ਸਮਾਗਮ ਵਿੱਚ ਸਕੂਲੀ ਵਿਦਿਆਰਥਣਾਂ ਵੱਲੋਂ ਸਰੀਰਕ ਸਿਖਲਾਈ, ਦੇਸ਼ ਭਗਤੀ 'ਤੇ ਆਧਾਰਿਤ ਕੋਰੀਓਗ੍ਰਾਫੀ, ਅਤੇ ਪੰਜਾਬ ਦੇ ਲੋਕ ਨਾਚ ਗਿੱਧੇ ਤੇ ਭੰਗੜੇ ਦੀ ਬਹੁਤ ਹੀ ਮਨਮੋਹਕ ਪੇਸ਼ਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ, ਜੋ ਸਮਾਗਮ ਦੀ ਮੁੱਖ ਖਿੱਚ ਦਾ ਕੇਂਦਰ ਰਹੀਆਂ।