ਪੱਤਰ ਪ੍ਰਰੇਰਕ, ਜਲਾਲਾਬਾਦ : ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬੁੱਧਵਾਰ ਨੂੰ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਹਲਕਾ ਜਲਾਲਾਬਾਦ ਅੰਦਰ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਭਰਾ ਸੁਖਬੀਰ ਆਵਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 16 ਅਕਤੂਬਰ ਨੂੰ ਹਲਕਾ ਜਲਾਲਾਬਾਦ ਅੰਦਰ ਰੋਡ ਸ਼ੋਅ ਕਰਕੇ ਹਲਕਾ ਵਾਸੀਆਂ ਨੂੰ ਰਮਿੰਦਰ ਆਵਲਾ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਮੁੱਖ ਮੰਤਰੀ ਕੈਪਟਨ ਦੇ ਇਸ ਚੋਣਾਵੀ ਦੌਰੇ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਮੱੁਖ ਮੰਤਰੀ ਕੈਪਟਨ ਦੀ ਅਗਵਾਈ 'ਚ ਕੱਢੇ ਜਾ ਰਹੇ ਇਸ ਰੋਡ ਸ਼ੋਅ ਵਿਚ ਕਾਂਗਰਸੀ ਵਰਕਰਾਂ ਦਾ ਇਤਹਾਸਕ ਇਕੱਠ ਵੇਖਣ ਨੂੰ ਮਿਲੇਗਾ।