ਮਾਤਾ ਸਾਹਿਬ ਕੌਰ ਸਕੂਲ ’ਚ ਬਸੰਤ ਪੰਚਮੀ ਮਨਾਈ
ਮਾਤਾ ਸਾਹਿਬ ਕੌਰ ਸਕੂਲ ਵਿਚ ਬਸੰਤ ਪੰਚਮੀ ਮੌਕੇ ਰੰਗ–ਬਿਰੰਗੀਆਂ ਗਤੀਵਿਧੀਆਂ
Publish Date: Fri, 23 Jan 2026 05:44 PM (IST)
Updated Date: Fri, 23 Jan 2026 05:45 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਯੂਕੇਜੀ ਤੱਕ ਦੇ ਵਿਦਿਆਰਥੀਆਂ ਲਈ ਰੰਗ ਭਰਨ ਅਤੇ ਪੇਂਟਿੰਗ ਗਤੀਵਿਧੀ ਕਰਵਾਈ ਗਈ। ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਅਤੇ ਪੀਲੇ ਰੰਗ ਦਾ ਭੋਜਨ ਲਿਆ ਕੇ ਸਕੂਲ ਆਏ, ਜਿਸ ਨਾਲ ਸਮਾਗਮ ਹੋਰ ਵੀ ਰੰਗੀਨ ਬਣ ਗਿਆ। ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਪਤੰਗ ਉਡਾਉਣ ਦੀ ਮੁਕਾਬਲਾ ਕਰਵਾਇਆ ਗਿਆ ਅਤੇ ਸਕੂਲ ਵਿੱਚ ਸੁੰਦਰ ਬੋਰਡ ਸਜਾਵਟ ਵੀ ਕੀਤੀ ਗਈ। ਸਕੂਲ ਦੇ ਚੇਅਰਮੈਨ ਮਹਿਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਇਸ ਸਮਾਗਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਚਰਿੱਤਰ ਨਿਰਮਾਣ ਅਤੇ ਸੱਭਿਆਚਾਰਕ ਵਿਕਾਸ ਵਿਚ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਿਸਮ ਦੇ ਕਾਰਜਕ੍ਰਮ ਬੱਚਿਆਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੇ ਹਨ। ਇਸ ਸਮਾਗਮ ਦੇ ਸਫਲ ਆਯੋਜਨ ਵਿਚ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ, ਰਚਨਾ ਅਤੇ ਗਤੀਵਿਧੀ ਮੁਖੀ ਸ਼ਿਵਾਲੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਬਹੁਤ ਖੁਸ਼ ਨਜ਼ਰ ਆਏ।