ਪੰਜਾਬ ਸਰਕਾਰ ਚਾਰ ਸਾਲਾਂ ’ਚ ਕੀਤੇ ਸ਼ਲਾਘਾਯੋਗ ਕੰਮ : ਖਿੰਡਾ
ਪੰਜਾਬ ਸਰਕਾਰ ਚਾਰ ਸਾਲਾਂ ’ਚ ਕੀਤੇ ਸ਼ਲਾਘਾਯੋਗ ਕੰਮ: ਖਿੰਡਾ
Publish Date: Fri, 27 Mar 2026 03:44 PM (IST)
Updated Date: Fri, 27 Mar 2026 03:47 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੱਲਾਂਵਾਲਾ : ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸਟੇਟ ਸਕੱਤਰ ਤੇ ਬੁਲਾਰੇ ਸ਼ਮਿੰਦਰ ਸਿੰਘ ਖਿੰਡਾ ਨੇ ਸੂਬਾ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੰਮਕਾਜ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ-ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕਈ ਫੈਸਲੇ ਲਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਜਨਤਾ ਨੂੰ ਮਿਲ ਰਿਹਾ ਹੈ। ਖਿੰਡਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਐੱਸਐੱਸਐੱਫ (ਸੜਕ ਸੁਰੱਖਿਆ ਫੋਰਸ) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਫੈਸਲਾ ਲਾਗੂ ਕੀਤਾ ਗਿਆ, ਜਿਸ ਨਾਲ ਲੋਕਾਂ ਦੇ ਘਰੇਲੂ ਖਰਚਾਂ ਵਿਚ ਕਮੀ ਆਈ ਹੈ। ਸਿਹਤ ਖੇਤਰ ਵਿਚ ਕੀਤੀਆਂ ਗਈਆਂ ਪਹਿਲਾਂ ਬਾਰੇ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 10 ਲੱਖ ਰੁਪਏ ਤੱਕ ਦੀ ਸਿਹਤ ਸਹਾਇਤਾ ਯੋਜਨਾ ਨਾਲ ਗਰੀਬ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਵੱਡੀ ਮਦਦ ਮਿਲ ਰਹੀ ਹੈ, ਜਿਸ ਨਾਲ ਇਲਾਜ ਕਰਵਾਉਣਾ ਆਸਾਨ ਬਣਿਆ ਹੈ। ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਖਿੰਡਾ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਦੇ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਈ ਮਾਮਲਿਆਂ ਵਿੱਚ ਸਖਤ ਕਾਰਵਾਈ ਕੀਤੀ ਗਈ ਹੈ।