ਰਾਜੇਸ਼ ਢੰਡ, ਜ਼ੀਰਾ : ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜ਼ੀਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਦਰਮਿਆਨ ਕਰਵਾਏ ਗਏ। ਇਸ ਦੌਰਾਨ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ 'ਚ ਐੱਸਐੱਮਐੱਸ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਨੇ ਪਹਿਲਾ, ਨਿਊ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਨੇ ਦੂਜਾ ਤੇ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸ੍ਰੀ ਜਪੁਜੀ ਸਾਹਿਬ ਦੇ ਕੰਠ ਮੁਕਾਬਲੇ ਵਿਚ ਐੱਸਐੱਮਐੱਸ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਵਾਲਾ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਦੂਜਾ ਜਦਕਿ ਸਰਕਾਰੀ ਹਾਈ ਸਕੂਲ ਤਲਵੰਡੀ ਜੱਲੇ ਖ਼ਾਂ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੈਡਲ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਆਤਮਾ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਜ਼ੀਰਾ, ਬੂਟਾ ਸਿੰਘ ਨੰਬਰਦਾਰ, ਹਰਜੀਤ ਸਿੰਘ ਸਰਪ੍ਰਸਤ, ਜਸਵੰਤ ਸਿੰਘ ਖ਼ਾਲਸਾ ਮੁੱਖ ਸੇਵਾਦਾਰ, ਡਾ. ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਬੇਦੀ, ਮਾ ਜੋਗਿੰਦਰ ਸਿੰਘ, ਨਰਿੰਦਰ ਸਿੰਘ ਲੈਕਚਰਾਰ, ਬਲਬੀਰ ਸਿੰਘ, ਬੀਬੀ ਰਮਿੰਦਰ ਕੌਰ ਖਾਲਸਾ ਅਤੇ ਬਾਬਾ ਗੁਰਸੇਵਕ ਸਿੰਘ ਗ੍ਰੰਥੀ ਨੇ ਸਹਿਯੋਗ ਦਿੱਤਾ।