
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਹਾੜੇ ਮੌਕੇ ਕੰਪਿਊਟਰ ਅਧਿਆਪਕਾਂ ਦਾ ਰੋਸ, 700 ਤੋਂ ਵੱਧ ਅਧਿਆਪਕ ਹਿਰਾਸਤ ’ਚ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ ਆਪਣੇ ਵਾਅਦਿਆਂ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸੇਵਾ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ 700 ਤੋਂ ਵੱਧ ਅਧਿਆਪਕਾਂ ਨੂੰ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਹਿਰਾਸਤ ਵਿਚ ਲਿਆ ਗਿਆ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਫਿਰੋਜ਼ਪੁਰ ਆਮਦ ਮੌਕੇ ਯੂਨੀਅਨ ਵੱਲੋਂ ਸ਼ਾਂਤਮਈ ਰੋਸ ਰੈਲੀ ਕੀਤੀ ਗਈ। ਇਸ ਵਿਚ ਫਿਰੋਜ਼ਪੁਰ ਤੋਂ ਇਲਾਵਾ ਮੋਗਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਤੋਂ ਵੀ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਪਹੁੰਚੇ। ਇਸ ਮੌਕੇ ਹਰਭਗਵਾਨ ਸਿੰਘ, ਰਾਕੇਸ਼ ਖਾਲਸਾ ਮੋਗਾ, ਹਰਮਿੰਦਰ ਸਿੰਘ ਸੰਧੂ, ਜਗਸੀਰ ਸਿੰਘ, ਜਸਵਿੰਦਰ ਸਿੰਘ ਫਰੀਦਕੋਟ, ਜੋਨੀ ਸਿੰਗਲਾ, ਈਸ਼ਰ ਸਿੰਘ, ਲਖਰਾਜ ਸਿੰਘ ਮੁਕਤਸਰ, ਸਤਿਆ ਸਵਰੂਪ ਫਾਜ਼ਿਲਕਾ, ਰਵੀਇੰਦਰ ਸਿੰਘ ਗਿੱਲ, ਗਗਨਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਸਤੀਸ਼ ਕੁਮਾਰ, ਅਸ਼ਵਨੀ ਕੁਮਾਰ, ਗੁਰਵਿੰਦਰ ਸਿੰਘ, ਜੋਤਸਰੂਪ ਸਿੰਘ ਮੱਖੂ, ਸਤਨਾਮ ਸਿੰਘ ਧੰਜੂ, ਸਤਨਾਮ ਸਿੰਘ ਮੱਖੂ ਸਰਬਜੀਤ ਸਿੰਘ ਕਲਸੀ, ਵਿਕਾਸ ਜ਼ੀਰਾ, ਗੁਲਸ਼ਨ ਕੁਮਾਰ, ਸਰਵਜੋਤ ਸਿੰਘ ਮੁੱਤੀ, ਮਿਸਾਲ ਧਵਨ, ਪ੍ਰਿਤਪਾਲ ਸਿੰਘ, ਸੰਜੀਵ ਕੁਮਾਰ, ਜਸਪ੍ਰੀਤ ਸੈਣੀ, ਗੁਰਮੀਤ ਸਿੰਘ, ਅਮਨਦੀਪ ਬੱਤਰਾ, ਮਨੀਸ਼ ਕੁਮਾਰ, ਜਤਿੰਦਰ ਗੱਖਰ, ਕਰਨ ਸ਼ਰਮਾ, ਵੰਦਨਾ, ਕਿਰਨ ਬਾਲਾ, ਕਮਲਾ ਰਾਣੀ, ਭੁਪਿੰਦਰ ਕੌਰ, ਕਿਰਨਦੀਪ ਕੌਰ, ਅੰਜੂ ਬਾਲਾ, ਹਰਬੰਸ ਸਿੰਘ, ਵਿਜੈ ਕੁਮਾਰ ਸਮੇਤ ਹੋਰ ਵੀ ਹਾਜ਼ਰ ਸਨ।