ਸਰਪੰਚ ਰਾਉਕੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ
ਸਰਪੰਚ ਬਲਵਿੰਦਰ ਸਿੰਘ ਰਾਉਕੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ ਹੋਣ ਤੇ ਆਪ ਮਮਦੋਟ ਟੀਮ ਵੱਲੋਂ ਵਧਾਈਆਂ
Publish Date: Sat, 17 Jan 2026 03:28 PM (IST)
Updated Date: Sat, 17 Jan 2026 03:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਮਦੋਟ : ਮਮਦੋਟ ਦੇ ਸਰਹੱਦੀ ਖੇਤਰ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪਿੰਡ ਰਾਉਕੇ ਦੇ ਸਰਪੰਚ ਬਲਵਿੰਦਰ ਸਿੰਘ ਰਾਊਕੇ ਨੂੰ ਪੰਜਾਬ ਸਰਕਾਰ ਵੱਲੋਂ ਰਾਏ ਸਿੱਖ ਭਲਾਈ ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਮਮਦੋਟ ਬਲਾਕ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਸੋਨੂ, ਸੇਠੀ ਐੱਮਸੀ. ਬਾਬਾ ਦਲਜੀਤ ਸਿੰਘ ਵਾਈਸ ਪ੍ਰਧਾਨ ਨਗਰ ਪੰਚਾਇਤ, ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਾਈਸ ਮੀਡੀਆ ਕੋਆਰਡੀਨੇਟਰ ਸੰਦੀਪ ਕੁਮਾਰ ਸੋਨੀ, ਤਰਸੇਮ ਸਿੰਘ ਸੋਨੂੰ, ਐਸੀ ਕੋਆਰਡੀਨੇਟਰ ਬਲਵੀਰ ਸਿੰਘ ਜੱਲੋ ਕੇ, ਯੂਥ ਆਗੂ ਸਾਜਨ, ਸ਼ੁਭਾਸ਼ ਬੱਤਾ ਅਤੇ ਜਗਦੀਸ਼ ਸਿੰਘ ਵੱਲੋਂ ਬਲਵਿੰਦਰ ਸਿੰਘ ਰਾਊਕੇ ਨੂੰ ਨਿੱਘੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਆਪ ਮਮਦੋਟ ਟੀਮ ਨੇ ਕਿਹਾ ਕਿ ਬਲਵਿੰਦਰ ਸਿੰਘ ਰਾਉਕੇ ਇਕ ਇਮਾਨਦਾਰ, ਮਿਹਨਤੀ ਅਤੇ ਲੋਕ ਸੇਵਾ ਲਈ ਸਮਰਪਿਤ ਹਨ। ਉਨ੍ਹਾਂ ਦੀ ਇਹ ਨਿਯੁਕਤੀ ਰਾਏ ਸਿੱਖ ਭਾਈਚਾਰੇ ਦੀ ਭਲਾਈ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਨਵਾਂ ਰਾਹ ਖੋਲ੍ਹੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਰਾਊਕੇ ਆਪਣੇ ਨਵੇਂ ਅਹੁਦੇ ’ਤੇ ਰਹਿੰਦਿਆਂ ਲੋਕਾਂ ਦੀਆਂ ਉਮੀਦਾਂ ’ਤੇ ਪੂਰੇ ਉਤਰਣਗੇ ਅਤੇ ਭਾਈਚਾਰੇ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।