ਜ਼ੀਰਾ ’ਚ ਕਾਂਗਰਸ ਦੀਆਂ ਸਰਗਰਮੀਆਂ ਤੇਜ਼
ਜ਼ੀਰਾ ’ਚ ਕਾਂਗਰਸ ਦੀਆਂ ਸਰਗਰਮੀਆਂ ਤੇਜ਼, ਸੁਰਿੰਦਰ ਸਿੰਘ ਜੌੜਾ ਨੇ ਟਿਕਟ ਦੀ ਦਾਅਵੇਦਾਰੀ ਕੀਤੀ ਮਜ਼ਬੂਤ
Publish Date: Wed, 11 Feb 2026 04:01 PM (IST)
Updated Date: Wed, 11 Feb 2026 04:02 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਵਿਧਾਨ ਸਭਾ ਹਲਕਾ ਜ਼ੀਰਾ ’ਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਰਫ਼ਤਾਰ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ- ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੀ ਦਾਅਵੇਦਾਰੀ ਵੀ ਜਤਾਈ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਸਾਰੇ ਮੋਹਰਲੀ ਕਤਾਰ ਵਾਲੇ ਆਗੂਆਂ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਅਤੇ ਹਲਕੇ ਵਿੱਚ ਕਾਂਗਰਸ ਦੀ ਸਥਿਤੀ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਹਲਕਾ ਜ਼ੀਰਾ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਮਈ ਮਹੀਨੇ ਵਿਚ ਮੱਲਾਂਵਾਲਾ, ਮੱਖੂ ਅਤੇ ਜ਼ੀਰਾ ਵਿੱਚ ਆਪਣੇ ਦਫ਼ਤਰ ਖੋਲ੍ਹਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦਫ਼ਤਰ ਹਲਕੇ ਦੇ ਲੋਕਾਂ ਲਈ ਸੇਵਾ ਕੇਂਦਰ ਵਜੋਂ ਕੰਮ ਕਰਨਗੇ, ਜਿੱਥੇ ਆਮ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਰੱਖ ਸਕਣਗੇ।