ਲੋਕਾਂ ਦਾ ਵਿਸ਼ਵਾਸ ਹੀ ਪਾਰਟੀ ਦੀ ਅਸਲ ਤਾਕਤ : ਕੁਲਬੀਰ ਸਿੰਘ ਜ਼ੀਰਾ ਪਿੰਡ ਚਾਹਲ ਵਿੱਚ ਕਾਂਗਰਸ ਨੂੰ ਮਿਲਿਆ ਨਵਾਂ ਸਿਆਸੀ ਬਲ, ਕੁਲਬੀਰ ਸਿੰਘ ਜ਼ੀਰਾ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ
Publish Date: Mon, 26 Oct 2026 05:52 PM (IST)
Updated Date: Mon, 26 Oct 2026 05:55 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪਿੰਡ ਚਾਹਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਨਵੀਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮੱਖਣ ਸਿੰਘ ਮਾਸਟਰ, ਨਿਰੰਜਨ ਸਿੰਘ, ਦਰਸ਼ਨ ਸਿੰਘ ਅਤੇ ਤਰਸੇਮ ਸਿੰਘ ਸਮੇਤ ਕਈ ਸੱਜਣਾਂ ਨੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਪਾਰਟੀ ਦੀ ਅਸਲ ਤਾਕਤ ਹੈ ਅਤੇ ਇਸ ਵਿਸ਼ਵਾਸ ਨੂੰ ਕਾਇਮ ਰੱਖਣਾ ਹਰ ਵਰਕਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਭਲਾਈ, ਆਪਸੀ ਸਦਭਾਵਨਾ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਹੈ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ, ਉਨ੍ਹਾਂ ਦੇ ਮਸਲਿਆਂ ਨੂੰ ਉਚਿਤ ਮੰਚ ’ਤੇ ਉਠਾਉਣਾ ਅਤੇ ਹੱਲ ਲਈ ਲਗਾਤਾਰ ਯਤਨ ਕਰਨਾ ਹੀ ਅਸਲ ਜਨਤਕ ਸੇਵਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਨਾਲ ਜੁੜਨ ਵਾਲੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸੁਝਾਵਾਂ ਨੂੰ ਵੀ ਮਹੱਤਵ ਮਿਲੇਗਾ। ਉਨ੍ਹਾਂ ਮੱਖਣ ਸਿੰਘ ਮਾਸਟਰ, ਨਿਰੰਜਨ ਸਿੰਘ, ਦਰਸ਼ਨ ਸਿੰਘ ਅਤੇ ਤਰਸੇਮ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੀ ਸੋਚ ਅਤੇ ਆਪਸੀ ਸਹਿਯੋਗ ਨਾਲ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਨ ਦੇ ਯਤਨਾਂ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਮੱਖਣ ਸਿੰਘ ਮਾਸਟਰ ਨੇ ਕਿਹਾ ਕਿ ਉਹ ਕੁਲਬੀਰ ਸਿੰਘ ਜ਼ੀਰਾ ਦੀ ਲੋਕਾਂ ਨਾਲ ਨੇੜਤਾ ਅਤੇ ਜਨਤਕ ਮਸਲਿਆਂ ਪ੍ਰਤੀ ਸਰਗਰਮੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜੇ ਹਨ। ਉਨ੍ਹਾਂ ਪਾਰਟੀ ਦੀਆਂ ਸਰਗਰਮੀਆਂ ਵਿੱਚ ਪੂਰੀ ਤਨਦੇਹੀ ਨਾਲ ਹਿੱਸਾ ਲੈਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅੰਤ ਵਿੱਚ ਕੁਲਬੀਰ ਸਿੰਘ ਜ਼ੀਰਾ ਨੇ ਸਮੂਹ ਪਾਰਟੀ ਸਾਥੀਆਂ ਨੂੰ ਏਕਤਾ ਅਤੇ ਮਿਲਵਰਤਣ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਪਾਰਟੀ ਦੀਆਂ ਸਰਗਰਮੀਆਂ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।