ਮਨਰੇਗਾ ਮਜ਼ਦੂਰਾਂ ਤੇ ਕੇਂਦਰ ਸਰਕਾਰ ਧੱਕੇਸ਼ਾਹੀ ਬਰਦਾਸ਼ਤ ਨਹੀਂ
ਮਨਰੇਗਾ ਮਜ਼ਦੂਰਾਂ ਤੇ ਕੇਂਦਰ ਸਰਕਾਰ ਧੱਕੇਸ਼ਾਹੀ ਨਹੀਂ ਬਰਦਾਸ਼ਤ ਕਰੇਗੀ ਕਾਂਗਰਸ ਪਾਰਟੀ: ਬੀਬੀ ਬਲਜੀਤ ਕੌਰ ਬੰਗੜ
Publish Date: Tue, 03 Mar 2026 03:43 PM (IST)
Updated Date: Tue, 03 Mar 2026 03:44 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਨਰੇਗਾ ਮਜ਼ਦੂਰਾਂ ਨਾਲ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਕਾਂਗਰਸ ਪਾਰਟੀ ਕਦੇ ਬਰਦਾਸ਼ਤ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਤੋਂ ਫਿਰੋਜ਼ਪੁਰ ਦੇ ਜ਼ਿਲ੍ਹਾ ਸੀਨੀਅਰ ਵਾਇਸ ਪ੍ਰਧਾਨ ਬੀਬੀ ਬਲਜੀਤ ਕੌਰ ਬੰਗੜ ਨੇ ਕੀਤਾ। ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਗਰੀਬਾਂ ਪ੍ਰਤੀ ਮਾਰੂ ਨੀਤੀਆਂ ਅਪਣਾ ਕੇ ਗਰੀਬਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਸਨੀਕਾਂ ਨਾਲ ਕਿਸੇ ਵੀ ਕਿਸਮ ਦੀ ਬਦਲਾਖੋਰੀ ਦੇ ਰਵੱਈਏ ਭਰੀ ਦਖਲ ਅੰਦਾਜ਼ੀ ਨਹੀਂ ਸਹਿਣ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਅਹੁਦੇਦਾਰ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।