
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਹੀਆਂ ਵਾਲਾ ਖੁਰਦ ’ਚ ਕਾਂਗਰਸ ਦਾ ਸਿਆਸੀ ਦਬਦਬਾ, ਕਈ ਪਰਿਵਾਰਾਂ ਨੇ ਫੜਿਆ ‘ਹੱਥ’

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਜ਼ੀਰਾ ਦੀ ਸਿਆਸਤ ਵਿਚ ਹਲਚਲ ਲਗਾਤਾਰ ਵਧ ਰਹੀ ਹੈ। ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਜਥੇਬੰਦਕ ਪਕੜ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ, ਜਦੋਂ ਪਿੰਡ ਮਹੀਆਂ ਵਾਲਾ ਖੁਰਦ ਵਿੱਚ ਵੱਖ-ਵੱਖ ਸਿਆਸੀ ਧਿਰਾਂ ਨਾਲ ਸਬੰਧਤ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਰਨੈਲ ਸਿੰਘ, ਸੁਖਦੀਪ ਸਿੰਘ ਸੁੱਖਾ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਬਰਾੜ, ਗੁਰਤੇਜ ਸਿੰਘ ਬਰਾੜ, ਸਰਪੰਚ ਰਘਬੀਰ ਸਿੰਘ ਵਰਨਾਲਾ, ਸਰਦਾਰਾ ਸਿੰਘ ਵਰਨਾਲਾ, ਗੁਰਵਿੰਦਰ ਸਿੰਘ ਭੁੱਟੋ ਅਤੇ ਸੁਖਦੀਪ ਸਿੰਘ ਸੀਪਾ ਵੱਲੋਂ ਨਵੇਂ ਸਾਥੀਆਂ ਨੂੰ ਕਾਂਗਰਸ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਈ ਗਈ। ਕਾਂਗਰਸ ਦਾ ਪੱਲਾ ਫੜਨ ਵਾਲਿਆਂ ਵਿਚ ਗੁਰਦੀਪ ਸਿੰਘ ਫੌਜ਼ੀ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ, ਪਿਆਰਾ ਸਿੰਘ, ਪਾਲ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਗੁਰਨੈਬ ਸਿੰਘ, ਰਾਜਾ ਸਿੰਘ ਅਤੇ ਹਰਦੀਪ ਸਿੰਘ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ। ਨਵੇਂ ਮੈਂਬਰਾਂ ਨੇ ਕਾਂਗਰਸ ਦੀ ਵਿਚਾਰਧਾਰਾ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਯੋਗਦਾਨ ਦੇਣ ਦਾ ਭਰੋਸਾ ਦਿੱਤਾ। ਕੁਲਬੀਰ ਸਿੰਘ ਜ਼ੀਰਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਆਉਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਿਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਪਾਰਟੀ ਦੀ ਜਥੇਬੰਦਕ ਪਹੁੰਚ ਤੋਂ ਪ੍ਰਭਾਵਿਤ ਹੋ ਕੇ ਮੁੜ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜ਼ੀਰਾ ਤੋਂ ਪਾਰਟੀ ਦੀ ਮਜ਼ਬੂਤ ਕਾਰਗੁਜ਼ਾਰੀ ਦਾ ਭਰੋਸਾ ਵੀ ਜਤਾਇਆ।