- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਮੰਚ ਤੋਂ ਐਲਾਨ ਕੀਤਾ ਕਿ ਉਨ੍ਹਾਂ ਦੇ ਪ੍ਰਧਾਨ ਰਹਿੰਦਿਆਂ ਅਜਿਹੇ ਲੋਕਾਂ ਨੂੰ ਕਾਂਗਰਸ ਦੀ ਟਿਕਟ ਬਿਲਕੁਲ ਨਹੀਂ ਦਿੱਤੀ ਜਾਵੇਗੀ ਜੋ ਬਾਰ-ਬਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਜੋ ਪਰਿਵਾਰ ਕਦੇ ਆਜ਼ਾਦ ਚੋਣਾਂ ਲੜਦੇ ਹਨ, ਕਦੇ ਅਕਾਲੀ ਦਲ ਵਿੱਚ ਚਲੇ ਜਾਂਦੇ ਹਨ, ਕਦੇ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਫਿਰ ਚੋਣਾਂ ਵੇਲੇ ਕਾਂਗਰਸ ਵਿੱਚ ਵਾਪਸ ਆਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਲਈ ਪਾਰਟੀ ਦੇ ਦਰਵਾਜ਼ੇ ਬੰਦ ਹਨ।

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫ਼ਿਰੋਜ਼ਪੁਰ ਕੈਂਟ ਦੇ ਐੱਮਕੇ ਪੈਲੇਸ ਵਿਖੇ ਕਾਂਗਰਸ ਪਾਰਟੀ ਵੱਲੋਂ ‘‘ਹਰ ਬੂਥ ਕਾਂਗਰਸ ਮਜ਼ਬੂਤ’’ ਅਭਿਆਨ ਤਹਿਤ ਇਕ ਭਾਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਸ਼ਾਮਲ ਹੋਏ। ਸਮਾਗਮ ਦੌਰਾਨ ਆਗੂਆਂ ਨੇ ਜਿੱਥੇ ਆਗਾਮੀ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਉੱਥੇ ਹੀ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਬਿਨ੍ਹਾ ਨਾ ਲੜੇ ਪਾਰਟੀ ਬਦਲਣ ਵਾਲੇ ਨੇਤਾਵਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਮੰਚ ਤੋਂ ਐਲਾਨ ਕੀਤਾ ਕਿ ਉਨ੍ਹਾਂ ਦੇ ਪ੍ਰਧਾਨ ਰਹਿੰਦਿਆਂ ਅਜਿਹੇ ਲੋਕਾਂ ਨੂੰ ਕਾਂਗਰਸ ਦੀ ਟਿਕਟ ਬਿਲਕੁਲ ਨਹੀਂ ਦਿੱਤੀ ਜਾਵੇਗੀ ਜੋ ਬਾਰ-ਬਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਜੋ ਪਰਿਵਾਰ ਕਦੇ ਆਜ਼ਾਦ ਚੋਣਾਂ ਲੜਦੇ ਹਨ, ਕਦੇ ਅਕਾਲੀ ਦਲ ਵਿੱਚ ਚਲੇ ਜਾਂਦੇ ਹਨ, ਕਦੇ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਫਿਰ ਚੋਣਾਂ ਵੇਲੇ ਕਾਂਗਰਸ ਵਿੱਚ ਵਾਪਸ ਆਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਲਈ ਪਾਰਟੀ ਦੇ ਦਰਵਾਜ਼ੇ ਬੰਦ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਦੇ ਹੱਕਾਂ ’ਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੇ ਜੋਸ਼ੀਲੇ ਭਾਸ਼ਣ ਵਿੱਚ ਵਰਕਰਾਂ ਵਿੱਚ ਉਤਸ਼ਾਹ ਭਰਿਆ। ਉਨ੍ਹਾਂ ਨੇ ਪ੍ਰਤੀਕਾਤਮਕ ਤੌਰ ’ਤੇ ’ਖੂੰਡਾ’ ਦਿਖਾਉਂਦੇ ਹੋਏ ਕਿਹਾ ਕਿ ਇਸ ਵਾਰ ‘ਝਾੜੂ ਵਾਲਿਆਂ’ (ਆਮ ਆਦਮੀ ਪਾਰਟੀ), ਅਕਾਲੀ ਦਲ ਅਤੇ ਭਾਜਪਾ ਨੂੰ ਸੂਬੇ ਵਿੱਚੋਂ ਭਜਾਉਣ ਦੀ ਤਿਆਰੀ ਕਰ ਲਈ ਗਈ ਹੈ। ਜ਼ੀਰਾ ਨੇ ਇੰਚਾਰਜ ਭੂਪੇਸ਼ ਬਘੇਲ ਨਾਲ ਵਾਅਦਾ ਕੀਤਾ ਕਿ ਕਾਂਗਰਸ ਸਰਕਾਰ ਬਣਨ ’ਤੇ ਦਰੀਆਈ ਇਲਾਕਿਆਂ ਦੀਆਂ ਜ਼ਮੀਨਾਂ, ਜੋ ਇੰਦਰਾ ਗਾਂਧੀ ਦੇ ਸਮੇਂ ਦਿੱਤੀਆਂ ਗਈਆਂ ਸਨ ਅਤੇ ਬਾਅਦ ਵਿੱਚ ਖੋਹੀਆਂ ਗਈਆਂ, ਉਨ੍ਹਾਂ ਨੂੰ ਲੋਕਾਂ ਨੂੰ ਵਾਪਸ ਦਿਵਾਈਆਂ ਜਾਣਗੀਆਂ।
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੇ ਨਿਰਦੇਸ਼ਾਂ ’ਤੇ ਪੂਰੇ ਪੰਜਾਬ ਵਿੱਚ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ 10 ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਹਰ ਪਾਸੇ ਲੋਕ ਬਦਲਾਅ ਚਾਹੁੰਦੇ ਹਨ। ਬਘੇਲ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ। ਇਸ ਮੋਕੇ ਹੋਰਨਾਂ ਤੋਂ ਇਲਾਵਾ ਕੁਲਬੀਰ ਸਿੰਘ ਜ਼ੀਰਾ ,ਪਰਮਿੰਦਰ ਸਿੰਘ ਪਿੰਕੀ ਸਾਬਕਾ ਵਿਧਾਇਕ ,ਕਾਂਗਰਸੀ ਆਗੂ ਸੁਖਵਿੰਦਰ ਡੈਨੀ , ਸਾਬਕਾ ਸਾਂਸਦ ਜਸਬੀਰ ਸਿੰਘ ਡਿੰਪਾ , ਆਲ ਇੰਡੀਆ ਯੂਥ ਕਾਂਗਰਸ ਦੇ ਸਾਬਕਾ ਸਕੱਤਰ ਗੁਰਭੇਜ ਸਿੰਘ ਟਿੱਬੀ, ਬਲਜੀਤ ਕੌਰ ਬੰਗੜ, ਭੀਮ ਕੰਬੋਜ਼, ਗੁਰਦੀਪ ਢਿੱਲੋਂ , ਜੋਗਿੰਦਰ ਪਾਲ ਭਾਟਾ ,ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ,ਹਰਿੰਦਰ ਢੀਂਡਸਾ ,ਬਲਬੀਰ ਬਾਠ, ਸੁੱਚਾ ਸਿੰਘ ਟਿੱਬੀ ,ਰਜਿੰਦਰ ਛਾਬੜਾ , ਤਿਲਕ ਰਾਜ ਆੜ੍ਹਤੀ ,ਸੁਖਦੇਵ ਸਿੰਘ ਵਿਰਕ, ਸੁਖਵਿੰਦਰ ਅਟਾਰੀ, ਨਵਜੋਤ ਪਿੰਕੀ ਅਤੇ ਹੋਰ ਵੀ ਕਈ ਹਾਜ਼ਰ ਸਨ।