ਬਲਬੀਰ ਸਿੰਘ ਸੰਧੂ ਬਣੇ ਸ਼ਹਿਰੀ ਇੰਚਾਰਜ
ਕਾਂਗਰਸ ਨੇ ਮੁੱਦਕੀ ’ਚ ਸੰਭਾਲੀ ਸੋਸ਼ਲ ਮੀਡੀਆ ਦੀ ਕਮਾਨ
Publish Date: Wed, 18 Feb 2026 03:46 PM (IST)
Updated Date: Wed, 18 Feb 2026 03:48 PM (IST)

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ, ਮੁੱਦਕੀ : ਆਉਂਦੀਆਂ ਚੋਣਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਕਾਂਗਰਸ ਵੱਲੋਂ ਜਥੇਬੰਦਕ ਢਾਂਚੇ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਸੋਸ਼ਲ ਮੀਡੀਆ ਵਿਭਾਗ ਦੇ ਸੂਬਾ ਚੇਅਰਮੈਨ ਗੁਰਤੇਜ ਸਿੰਘ ਪੰਨੂ ਵੱਲੋਂ ਮੁੱਦਕੀ ਦੇ ਮਿਹਨਤੀ ਆਗੂ ਬਲਬੀਰ ਸਿੰਘ ਬੱਬਾ ਸੰਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਮੁੱਦਕੀ ਕਾਂਗਰਸ ਸੋਸ਼ਲ ਮੀਡੀਆ ਵਿਭਾਗ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਬਲਬੀਰ ਸਿੰਘ ਸੰਧੂ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਵਫ਼ਾਦਾਰੀ ਨੂੰ ਦੇਖਦਿਆਂ ਹਾਈਕਮਾਂਡ ਨੇ ਉਨ੍ਹਾਂ ਤੇ ਇਹ ਭਰੋਸਾ ਜਤਾਇਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਸੰਧੂ ਦੀ ਅਗਵਾਈ ਵਿੱਚ ਪਾਰਟੀ ਦਾ ਪ੍ਰਚਾਰ ਡਿਜੀਟਲ ਮਾਧਿਅਮ ਰਾਹੀਂ ਹੋਰ ਵੀ ਪ੍ਰਭਾਵਸ਼ਾਲੀ ਹੋਵੇਗਾ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਬਲਬੀਰ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੂਬਾ ਚੇਅਰਮੈਨ ਗੁਰਤੇਜ ਸਿੰਘ ਪੰਨੂ, ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਅਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਫ਼ਿਰੋਜ਼ਪੁਰ ਦੀ ਪ੍ਰਧਾਨ ਸਰਬਜੀਤ ਕੌਰ ਬਰਾੜ ਨੇ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਜ਼ਮੀਨੀ ਵਰਕਰਾਂ ਦੇ ਅੱਗੇ ਆਉਣ ਨਾਲ ਸੰਗਠਨ ਨੂੰ ਬਲ ਮਿਲਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।