ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਧਾਇਕ ਕਟਾਰੀਆ ਨਾਲ ਚਰਚਾ
ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਮੁਸ਼ਕਲਾਂ ਦੇ ਹੱਲ ਦਾ ਦਿੱਤਾ ਭਰੋਸਾ
Publish Date: Fri, 20 Mar 2026 05:55 PM (IST)
Updated Date: Fri, 20 Mar 2026 05:58 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਆਗਾਮੀ ਕਣਕ ਦੇ ਸੀਜ਼ਨ ਸਬੰਧੀ ਜ਼ੀਰਾ ਮੰਡੀ ਤੋਂ ਇਲਾਵਾ ਹੋਰ ਖਰੀਦ ਕੇਂਦਰਾਂ ਵਿਚ ਫ਼ਸਲ ਦੀ ਸਾਂਭ-ਸੰਭਾਲ ਅਤੇ ਹੋਰ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਸੀਜ਼ਨ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਨੂੰ ਲੈ ਕੇ ਅਨਾਜ ਮੰਡੀ ਜ਼ੀਰਾ ਦੇ ਸਮੁੱਚੇ ਆੜ੍ਹਤੀਆਂ ਵੱਲੋਂ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਗਈ। ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਦੇ ਦਫ਼ਤਰ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਆੜ੍ਹਤੀਆਂ ਨੇ ਵਿਧਾਇਕ ਨਰੇਸ਼ ਕਟਾਰੀਆ ਨੂੰ ਸੀਜਨ ਦੌਰਾਨ ਮੰਡੀਆਂ ਦੀ ਸਫ਼ਾਈ, ਫ਼ਸਲਾਂ ਦੇ ਰੱਖ-ਰਖਾਅ ਸਬੰਧੀ ਪ੍ਰਬੰਧਾਂ ਤੋਂ ਇਲਾਵਾ ਪੀਣ ਯੋਗ ਸਾਫ ਪਾਣੀ, ਛਾਂ ਅਤੇ ਹੋਰ ਪ੍ਰਬੰਧਾਂ ਤੋਂ ਇਲਾਵਾ ਲਿਫਟਿੰਗ ਬਾਰੇ ਚਰਚਾ ਕੀਤੀ ਗਈ, ਜਿਸ ’ਤੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਮੁਸ਼ਕਲਾਂ ਸਬੰਧੀ ਉਹ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਧਿਆਨ ਵਿਚ ਲਿਆ ਕੇ ਸੀਜਨ ਤੋਂ ਪਹਿਲਾਂ ਹੀ ਸਮੁੱਚੇ ਪ੍ਰਬੰਧ ਕਰਵਾ ਦਿੱਤੇ ਜਾਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਅਨਾਜ ਮੰਡੀ ਜ਼ੀਰਾ ਵਿਖੇ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ ਗਏ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾ ਰਿਕਾਰਡ ਕਾਇਮ ਕੀਤਾ ਹੈ। ਇਸ ਮੌਕੇ ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ, ਧਰਮਪਾਲ ਚੁੱਘ ਸਾਬਕਾ ਪ੍ਰਧਾਨ ਨਗਰ ਕੌਂਸਲ, ਆੜ੍ਹਤੀਆ ਐਸੋਸੀਏਸ਼ਨ ਦੇ ਸੈਕਟਰੀ ਬਸੰਤ ਸਿੰਘ ਧੰਜੂ, ਚੇਅਰਮੈਨ ਅਸ਼ਵਨੀ ਗੁਪਤਾ, ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਅਹੂਜਾ, ਭੁਪਿੰਦਰ ਸਿੰਘ ਗੋਲਡੀ ਵਿਰਕ ਕੈਸ਼ੀਅਰ, ਗੁਰਦੀਪ ਸਿੰਘ ਕਾਲਾ ਬਾਸੀ, ਹਰਜਿੰਦਰ ਸਿੰਘ ਭਿੰਡਰ, ਹਨੀ ਜੈਨ, ਸਤਵੰਤ ਸਿੰਘ ਗਿੱਲ, ਕੇਹਰ ਸਿੰਘ, ਹਰਜਿੰਦਰ ਸਿੰਘ ਧੰਜੂ, ਅੰਗਰੇਜ ਸਿੰਘ, ਜਸਵੰਤ ਸਿੰਘ, ਦਿਲਮੋਹਨ ਸਿੰਘ ਆਦਿ ਹਾਜ਼ਰ ਸਨ।