ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ : ਵਿਧਾਇਕ ਦਹੀਆ
ਹਲਕਾ ਵਿਧਾਇਕ ਰਜਨੀਸ਼ ਦਹੀਆ ਵੱਲੋਂ ਸਰਬਸੰਮਤੀ ਨਾਲ ਚੁਣੀ ਪਿੰਡ ਕਾਲਾ ਟਿੱਬਾ ਦੀ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ
Publish Date: Mon, 16 Mar 2026 03:49 PM (IST)
Updated Date: Mon, 16 Mar 2026 03:52 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਪਿੰਡਾਂ ਵਿੱਚੋਂ ਆਪਸੀ ਧੜੇਬੰਦੀ ਨੂੰ ਖਤਮ ਕਰਨ ਦੇ ਮੰਤਵ ਨਾਲ ਪੰਜਾਬ ਵਿੱਚੋਂ ਬਣੀਆਂ ਪੰਚਾਇਤੀ ਚੋਣਾਂ ਸਮੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੇ ਵਿਸ਼ੇਸ਼ ਗਰਾਂਟ ਦਿੱਤੇ ਜਾਣ ਦਾ ਜੋ ਐਲਾਨ ਕੀਤਾ ਸੀ, ਉਹ ਹੁਣ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਗਰਾਟ ਦੇ ਕੇ ਪੂਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਫਿਰੋਜ਼ਪੁਰ ਦਿਹਾਤੀ ਦੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਵੱਲੋਂ ਪਿੰਡ ਕਾਲਾ ਟਿੱਬਾ ਦੀ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਜਾਰੀ ਕੀਤਾ ਗਿਆ। ਇਹ ਚੈੱਕ ਉਨ੍ਹਾਂ ਨੇ ਪਿੰਡ ਦੇ ਸਰਪੰਚ ਅਵਤਾਰ ਸਿੰਘ ਖਹਿਰਾ ਨੂੰ ਸੌਪਿਆ। ਇਸ ਮੌਕੇ ਤੇ ਉਹਨਾਂ ਦੇ ਨਾਲ ਧਰਮਿੰਦਰ ਸਿੰਘ ਖਹਿਰਾ, ਅਮਨਪ੍ਰੀਤ ਸਿੰਘ ਮੈਬਰ ਪੰਚਾਇਤ, ਗੁਰਸੇਵਕ ਸਿੰਘ ਮੈਬਰ ਪੰਚਾਇਤ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਬਹੁਤ ਸਾਰੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਪਿੰਡਾਂ ਵਿੱਚੋ ਧੜੇਬੰਦੀ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਕਾਲਾ ਟਿੱਬਾ ਦੀ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦਿੰਦੇ ਸਮੇ ਮੈਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ, ਕਿਉਂਕਿ ਇਸ ਪਿੰਡ ਦੇ ਲੋਕਾਂ ਨੇ ਵੀ ਆਪਸੀ ਸੂਝਬੂਝ ਨਾਲ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਅਵਤਾਰ ਸਿੰਘ ਖਹਿਰਾ ਅਤੇ ਸਮੂਹ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਅੱਗੇ ਤੋਂ ਵੀ ਪਿੰਡ ਦੇ ਵਿਕਾਸ ਕੰਮਾਂ ਵਾਸਤੇ ਆਪਣਾ ਵਿਸ਼ੇਸ਼ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਗੁਰਮੀਤ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਖਹਿਰਾ, ਭੁਪਿੰਦਰ ਸਿੰਘ ਖਹਿਰਾ, ਅਜੀਤ ਸਿੰਘ ਮੈਬਰ, ਗੁਰਸਿਮਰਨ ਸਿੰਘ ਖਹਿਰਾ, ਜਸ਼ਨਪ੍ਰੀਤ ਸਿੰਘ ਖਹਿਰਾ ਅਤੇ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।