ਕਾਫਲਾ ਸ੍ਰੀ ਮੁਕਤਸਰ ਸਾਹਿਬ ਲਈ ਹੋਇਆ ਰਵਾਨਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਕਾਫਲਾ ਸ਼੍ਰੀ ਮੁਕਤਸਰ ਸਾਹਿਬ ਰਵਾਨਾ ਹੋਇਆ
Publish Date: Wed, 14 Jan 2026 03:43 PM (IST)
Updated Date: Wed, 14 Jan 2026 03:45 PM (IST)
ਕੇਵਲ ਅਹੂਜਾ, ਪੰਜਾਬੀ ਜਾਗਰਣ ਮਖੂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਘੀ ਮੇਲੇ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਖੂ ਦੇ ਪਿੰਡ ਸ਼ੀਹਾਂਪਾੜੀ ਤੋਂ ਪਿੱਪਲ ਸਿੰਘ ਅਤੇ ਡਾ. ਬਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਪਿੱਪਲ ਸਿੰਘ, ਡਾ. ਬਲਵੰਤ ਸਿੰਘ ਸਿੱਧੂ, ਗੁਰਭੇਜ ਸਿੰਘ, ਬਲਦੇਵ ਸਿੰਘ ਬੂੜੇਵਾਲੀ, ਅੰਗਰੇਜ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ, ਮਲਕੀਤ ਸਿੰਘ, ਸੂਬਾ ਸਿੰਘ, ਸਾਬ ਸਿੰਘ, ਅੰਗਰੇਜ ਸਿੰਘ, ਹੀਰਾ ਸਿੰਘ ਆਦਿ ਹਾਜ਼ਰ ਸਨ।