ਨਵੀਂ ਕੇਸੀਸੀ ਨੀਤੀ ਦੇ ਵਿ੍ਰੋਧ ’ਚ ਫਿਰੋਜ਼ਪੁਰ ਵਿਖੇ ਡਿਵੀਜ਼ਨ ਪੱਧਰੀ ਧਰਨਾ ਨਵੀਂ ਕੇਸੀਸੀ ਨੀਤੀ ਖ਼ਿਲਾਫ਼ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵੱਲੋਂ ਫਿਰੋਜ਼ਪੁਰ ਵਿਖੇ ਡਿਵੀਜ਼ਨ ਪੱਧਰੀ ਧਰਨਾ
Publish Date: Fri, 16 Oct 2026 03:46 PM (IST)
Updated Date: Fri, 16 Oct 2026 03:48 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਦੀਆਂ ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨਾਲ ਜੁੜੀ ਨਵੀਂ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਨੀਤੀ ਨੂੰ ਲੈ ਕੇ ਸਹਿਕਾਰੀ ਖੇਤਰ ਵਿੱਚ ਚਿੰਤਾ ਪ੍ਰਗਟਾਈ ਜਾ ਰਹੀ ਹੈ। ਸੈਕਟਰੀ ਯੂਨੀਅਨ ਵੱਲੋਂ ਇਸ ਨੀਤੀ ਦੇ ਸੰਭਾਵਿਤ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਨੂੰ ਲਾਗੂ ਹੋਣ ਤੋਂ ਰੋਕਣ ਦੀ ਮੰਗ ਸਬੰਧੀ ਫਿਰੋਜ਼ਪੁਰ ਵਿਖੇ ਡਿਵੀਜ਼ਨ ਪੱਧਰੀ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸੂਬਾ ਪ੍ਰਧਾਨ ਜਗਦੀਪ ਸਿੰਘ ਕੀਤੀ। ਇਸ ਧਰਨੇ ਵਿਚ ਫਿਰੋਜ਼ਪੁਰ ਡਿਵੀਜ਼ਨ ਨਾਲ ਸਬੰਧਤ ਸੱਤ ਜ਼ਿਲ੍ਹਿਆਂ ਦੇ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਸੂਬਾ ਪ੍ਰਧਾਨ ਜਗਦੀਪ ਸਿੰਘ ਕਿ ਜੇਕਰ ਨਵੀਂ ਕੇਸੀਸੀ ਨੀਤੀ ਪੂਰੀ ਤਰ੍ਹਾਂ ਲਾਗੂ ਹੋ ਜਾਂਦੀ ਹੈ ਤਾਂ ਪੰਜਾਬ ਦੀਆਂ ਲਗਭਗ 3600 ਪੇਂਡੂ ਸਹਿਕਾਰੀ ਸਭਾਵਾਂ ਦੇ ਭਵਿੱਖ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਹਿਕਾਰੀ ਢਾਂਚਾ ਕਮਜ਼ੋਰ ਹੋਵੇਗਾ ਅਤੇ ਖੇਤੀਬਾੜੀ ਨਾਲ ਸਬੰਧਤ ਖਾਦਾਂ ਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਉੱਪਰ ਕਾਰਪੋਰੇਟ ਕੰਪਨੀਆਂ ਦਾ ਪ੍ਰਭਾਵ ਵੱਧ ਸਕਦਾ ਹੈ। ਆਗੂਆਂ ਨੂੰ ਖਦਸ਼ਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਵਸਤਾਂ ਮਹਿੰਗੀਆਂ ਮਿਲਣ ਅਤੇ ਉਨ੍ਹਾਂ ਦੀ ਆਰਥਿਕਤਾ ’ਤੇ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ। ਧਰਨੇ ਵਿਚ ਗੁਰਦੇਵ ਸਿੰਘ ਸਿੱਧੂ ਸੂਬਾ ਕਮੇਟੀ ਮੈਂਬਰ, ਜ਼ਿਲ੍ਹਾ ਪ੍ਰਧਾਨ ਲਾਲਜੀਤ ਸਿੰਘ, ਜਰਨਲ ਸਕੱਤਰ ਸ਼ਿਗਾਰਾ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ, ਸੂਬਾ ਕਮੇਟੀ ਆਗੂ ਗੁਰਮੇਲ ਸਿੰਘ, ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਮਾਨਸਾ ਦੇ ਰਮਨਦੀਪ ਸਿੰਘ, ਸੂਬਾ ਮੀਤ ਪ੍ਰਧਾਨ ਗੁਰਪਿਆਰ ਸਿੰਘ ਮਾਨਸਾ, ਸਟੇਟ ਆਗੂ ਰਾਜਵਿੰਦਰ ਸ਼ਰਮਾ, ਮੋਗਾ ਦੇ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਸੱਤ ਫ਼ੀਸਦੀ ਵਿਆਜ ਦਰ ’ਤੇ ਮਿਲਣ ਵਾਲੇ ਕਰਜ਼ੇ ਦੀ ਦਰ 11 ਫ਼ੀਸਦੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਨੀਤੀ ਦੇ ਸੰਭਾਵਿਤ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕਰਕੇ ਸਹਿਕਾਰੀ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਆਵਾਜ਼ ਉਠਾਈ ਜਾ ਸਕੇ। ਇਸ ਮੌਕੇ ਗੁਰਦੇਵ ਸਿੰਘ ਸਿੱਧੂ ਸੂਬਾ ਕਮੇਟੀ ਮੈਂਬਰ, ਜਸਵੀਰ ਸਿੰਘ ਲੋਹਗੜ ਸਰਪਰਸਤ, ਲਾਲਜੀਤ ਸਿੰਘ ਵੜਿੰਗ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸਿੰਘ ਢੇਰੂ ਮੀਤ ਪ੍ਰਧਾਨ, ਕਮਲਜੀਤ ਸਿੰਘ ਸੋਨੂ ਮੱਖੂ ਜਨਰਲ ਸਕੱਤਰ, ਸਿਮਰਜੀਤ ਸਿੰਘ ਜ਼ੀਰਾ ਕੈਸ਼ੀਅਰ, ਗੁਰਬਖਸ਼ ਸਿੰਘ ਜ਼ੀਰਾ, ਬਖਸ਼ੀਸ਼ ਸਿੰਘ ਸਿੱਧੂ ਡੈਲੀਗੇਟ ਸਟੇਟ ਕਮੇਟੀ, ਅਮਰਿੰਦਰ ਸਿੰਘ ਮੱਖੂ, ਦਵਿੰਦਰ ਸਿੰਘ ਜ਼ੀਰਾ, ਪਰਮਿੰਦਰ ਸਿੰਘ ਚੰਗਾਲੀ, ਰਾਹੁਲ ਚੋਪੜਾ ਢੀਂਢਸਾ, ਪਰਮਿੰਦਰ ਸਿੰਘ ਮਮਦੋਟ, ਰਵਿੰਦਰ ਸਿੰਘ ਸੋਹਨਗੜ੍ਹ ਬਲਾਕ ਪ੍ਰਧਾਨ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।