ਪੰਜਾਬ ’ਚ ਅਪਰਾਧ ਵਧੇ, ਸਰਕਾਰ ਨਾਕਾਮ : ਕੁਲਬੀਰ ਜ਼ੀਰਾ
ਪੰਜਾਬ ’ਚ ਅਪਰਾਧ ਵਧੇ, ਸਰਕਾਰ ਨਾਕਾਮ: ਕੁਲਬੀਰ ਸਿੰਘ ਜ਼ੀਰਾ
Publish Date: Tue, 21 Apr 2026 03:19 PM (IST)
Updated Date: Tue, 21 Apr 2026 03:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਵਿਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਕਾਨੂੰਨ-ਵਿਵਸਥਾ ’ਤੇ ਵੱਡੇ ਪ੍ਰਸ਼ਨ ਚਿੰਨ੍ਹ ਖੜ੍ਹੇ ਕਰ ਦਿੱਤੇ ਹਨ। ਇਸ ਮਾਹੌਲ ਵਿਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਮੌਜ਼ੂਦਾ ਹਕੂਮਤ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿਚ ਨਾਕਾਮ ਰਹੀ ਹੈ। ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ -ਦਿਨ ਖਰਾਬ ਹੁੰਦੀ ਜਾ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਪਿੰਡ ਗੰਡੀਵਿੰਡ ਧੱਤਲ ਪਹੁੰਚੇ, ਜਿੱਥੇ ਸਾਬਕਾ ਸੁਰੱਖਿਆ ਕਰਮਚਾਰੀ ਤੇਜਪ੍ਰੀਤ ਸਿੰਘ ਦੇ ਤਾਇਆ ਆਤਮਾ ਸਿੰਘ ਦਾ ਘਰ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਇਨਸਾਫ ਦੀ ਲੜਾਈ ਵਿਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਬਹਿਸਾਂ ਛੱਡ ਕੇ ਜਮੀਨੀ ਹਕੀਕਤਾਂ ਵੱਲ ਧਿਆਨ ਦੇਵੇ ਅਤੇ ਲੋਕਾਂ ਨੂੰ ਸੁਰੱਖਿਤ ਮਾਹੌਲ ਦੇਣ ਲਈ ਠੋਸ ਕਦਮ ਚੁੱਕੇ।