ਪੱਤਰ ਪ੍ਰੇਰਕ, ਜਲਾਲਾਬਾਦ : ਥਾਣਾ ਸਿਟੀ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਦੱੜੇ ਸੱਟੇ ਦੀ ਰਾਸ਼ੀ 640 ਰੁਪਏ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਮ ਲੀਲ੍ਹਾ ਚੌਕ ਕੋਲ ਮੌਜੂਦ ਸੀ ਅਤੇ ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪ੍ਰਮੋਦ ਕੁਮਾਰ ਵਾਸੀ ਦਸਮੇਸ਼ ਨਗਰ ਜਲਾਲਾਬਾਦ ਦੱੜਾ ਸੱਟਾ ਲਿਖਣ ਦਾ ਕੰਮ ਕਰਦਾ ਹੈ, ਜਿਸ 'ਤੇ ਛਾਪੇਮਾਰੀ ਕਰ ਕੇ ਪ੍ਰਮੋਦ ਕੁਮਾਰ ਨੂੰ ਦੱੜਾ ਸੱਟੇ ਦੀ 640 ਰੁਪਏ ਦੀ ਰਾਸ਼ੀ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਨੇ ਵਿਅਕਤੀ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਹੈ