ਸਟਾਫ ਰਿਪੋਰਟਰ, ਫਿਰੋਜ਼ਪੁਰ: ਪਿੰਡ ਬੰਡਾਲਾ ਪੁਰਾਣਾ ਵਿਖੇ ਕੁਝ ਲੋਕ ਧੱਕੇ ਦੇ ਨਾਲ 5 ਮਰਲੇ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੰੁਦੇ ਸਨ ਪਰ ਜਦੋਂ ਕਬਜ਼ਾਧਾਰਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ, ਉਕਤ ਲੋਕਾਂ ਦੇ ਵਲੋਂ ਕਬਜ਼ਾਧਾਰਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਇਸ ਸਬੰਧ ਵਿਚ ਸਦਰ ਜ਼ੀਰਾ ਪੁਲਿਸ ਦੇ ਵਲੋਂ ਚਾਰ ਵਿਅਕਤੀਆਂ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਥਾਣਾ ਜ਼ੀਰਾ ਸਦਰ ਨੂੰ ਦਿੱਤੇ ਬਿਆਨਾਂ ਵਿਚ ਸੰਤਾ ਸਿੰਘ ਵਾਸੀ ਪਿੰਡ ਬੰਡਾਲਾ ਪੁਰਾਣਾ ਨੇ ਦੋਸ਼ ਲਗਾਇਆ ਕਿ ਰਣਜੀਤ ਸਿੰਘ, ਸੁਖਮੰਦਰ ਸਿੰਘ, ਹਰਜਿੰਦਰ ਸਿੰਘ ਅਤੇ ਲਵਪ੍ਰਰੀਤ ਸਿੰਘ, ਜੋ ਮੁੱਦਈ ਦੀ 5 ਮਰਲੇ ਜਗ੍ਹਾ ਉਪਰ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦੇ ਸਨ। ਸੰਤਾ ਸਿੰਘ ਨੇ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆ ਉਕਤ ਲੋਕਾਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਅਤੇ ਉਸ ਦੇ ਲੜਕੇ ਸਤਨਾਮ ਸਿੰਘ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰਨ ਤੋਂ ਇਲਾਵਾ ਉਸ ਦੀ ਪਤਨੀ ਬਲਜੀਤ ਕੌਰ ਦੀ ਖਿੱਚਧੂਹ ਕੀਤੀ। ਸੰਤਾ ਸਿੰਘ ਮੁਤਾਬਿਕ ਸੱਟਾਂ ਵੱਜਣ ਕਾਰਨ ਉਹ ਜ਼ਖਮੀ ਹੋ ਗਏ ਅਤੇ ਇਸ ਵੇਲੇ ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਤਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਣਜੀਤ ਸਿੰਘ, ਸੁਖਮੰਦਰ ਸਿੰਘ, ਹਰਜਿੰਦਰ ਸਿੰਘ ਤੇ ਲਵਪ੍ਰਰੀਤ ਸਿੰਘ ਵਾਸੀਅਨ ਪਿੰਡ ਬੰਡਾਲਾ ਪੁਰਾਣਾ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ।