ਪੱਤਰ ਪੇ੍ਰਕ, ਅਬੋਹਰ : ਅਬੋਹਰ ਦੇ ਪਿੰਡ ਕੱਲਰ ਖੇੜਾ 'ਚ ਟਰੈਕਟਰ ਟਰਾਲੀ ਨੂੰ ਇਕ ਟਰੱਕ ਡਰਾਈਵਰ ਵੱਲੋਂ ਫੇਟ ਮਾਰੀ ਗਈ ਜਿਸ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਕਿ ਕਿਸਾਨ ਰਵਿੰਦਰ ਸਿੰਘ ਆਪਣੇ ਖੇਤ ਤੋਂ ਘਰ ਆ ਰਿਹਾ ਸੀ ਤਾਂ ਇਕ ਟਰੱਕ ਡਰਾਇਵਰ ਵੱਲੋਂ ਉਸਦੇ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਫੇਟ ਮਾਰੀ ਜਿਸ ਦੌਰਾਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤਾਂ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੌਰਾਨ ਆਸੇ-ਪਾਸੇ ਦੇ ਲੋਕਾਂ ਵੱਲੋਂ ਉਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਆਰੋਪੀ ਭਾਲ ਸ਼ੁਰੂ ਕਰ ਦਿੱਤੀ ਹੈ।