ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Thu, 30 Apr 2026 04:23 PM (IST)
Updated Date: Thu, 30 Apr 2026 04:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਖੂਈ ਖੇੜਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 8,98,700 ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸਆਈ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਿਤ ਕੁਮਾਰ ਸਹਾਰਨ ਪੁੱਤਰ ਸੋਹਣ ਲਾਲ ਵਾਸੀ ਰਾਮਕੋਟ ਨੇ ਸ਼ਿਕਾਇਤ ਦਰਜ ਕਰਵਾਈ ਕਿ ਪ੍ਰਮੋਦ ਕੁਮਾਰ ਪੁੱਤਰ ਰਾਕੇਸ਼ ਕੁਮਾਰ ਅਤੇ ਰਾਕੇਸ਼ ਕੁਮਾਰ ਉਰਫ ਪ੍ਰਕਾਸ਼ ਪੁੱਤਰ ਬਲਵੰਤ ਰਾਮ ਵਾਸੀ ਖਾਰੀਆ, ਰਾਣੀਆਂ ਸਿਰਸਾ ਨੇ ਉਸ ਨੂੰ ਵਿਦੇਸ਼ ਭੇਜਣ ਸਬੰਧੀ 8,98,700 ਰੁਪਏ ਦੀ ਠੱਗੀ ਮਾਰੀ ਹੈ ਅਤੇ ਉਸ ਨੂੰ ਵਿਦੇ•ਸ਼ ਵੀ ਨਹੀਂ ਭੇਜਿਆ। ਪੁਲਿਸ ਵੱਲੋਂ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਧਾਰਾ 318(4), 61(2), 13(1) ਬੀਐੱਨਐੱਸ ਅਧੀਨ ਪਰਚਾ ਦਰਜ ਕੀਤਾ ਗਿਆ ਹੈ।