ਸੀਐੱਚਸੀ ’ਚ ਧੀਆਂ ਦੀ ਲੋਹੜੀ ਮਨਾਈ
ਸੀਐੱਚਸੀ ਮਮਦੋਟ ਵਿਖੇ ‘ਧੀਆਂ ਦੀ ਲੋਹੜੀ'’ਮਨਾਈ
Publish Date: Wed, 14 Jan 2026 03:32 PM (IST)
Updated Date: Wed, 14 Jan 2026 03:36 PM (IST)
- ਨਵਜੰਮੀਆਂ ਬੱਚੀਆਂ ਦਾ ਕੀਤਾ ਵਿਸ਼ੇਸ਼ ਸਨਮਾਨ
ਮਮਦੋਟ : ਸਮਾਜ ਵਿਚ ਲੜਕੀਆਂ ਦੇ ਸਨਮਾਨ ਅਤੇ ਮੁੰਡਿਆਂ ਦੇ ਬਰਾਬਰ ਅਹੁਦਾ ਦੇਣ ਦਾ ਸੰਦੇਸ਼ ਪਹੁੰਚਾਉਣ ਦੇ ਮਕਸਦ ਨਾਲ ਕਮਿਊਨਿਟੀ ਹੈੱਲਥ ਸੈਂਟਰ (ਸੀਐੱਚਸੀ) ਮਮਦੋਟ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਦੀ ਪ੍ਰਧਾਨਗੀ ਹੇਠ ਸਿਹਤ ਸਟਾਫ਼ ਵੱਲੋਂ ਬੜੇ ਉਤਸ਼ਾਹ ਨਾਲ ਧੀਆਂ ਦੀ ਲੋਹੜੀ ਮਨਾਈ ਗਈ। ਡਾ. ਰੇਖਾ ਭੱਟੀ ਇਸ ਮੌਕੇ ਐੱਸਐੱਮਓ ਡਾ. ਰੇਖਾ ਭੱਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਧੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਨਵਜੰਮੀਆਂ ਬੱਚੀਆਂ ਦਾ ਮੁਫ਼ਤ ਇਲਾਜ, ਕਿਸ਼ੋਰ ਅਵਸਥਾ ਵਿੱਚ ਲੜਕੀਆਂ ਦੀ ਕਾਊਂਸਲਿੰਗ ਅਤੇ ਬਿਮਾਰੀਆਂ ਦੀ ਸਕ੍ਰੀਨਿੰਗ ਵਰਗੀਆਂ ਸਹੂਲਤਾਂ ਬਿਨਾਂ ਕਿਸੇ ਖ਼ਰਚੇ ਦੇ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਬਲਾਕ ਐਜੂਕੇਟਰ ਅਮਨ ਕੰਬੋਜ਼ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਅਜੋਕੇ ਯੁੱਗ ਵਿਚ ਲੜਕੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਨੇ ਕਾਨੂੰਨੀ ਪੱਖ ਤੋਂ ਸੁਚੇਤ ਕਰਦਿਆਂ ਕਿਹਾ ਕਿ ਗਰਭ ਵਿੱਚ ਲਿੰਗ ਜਾਂਚ ਕਰਵਾਉਣਾ ਇਕ ਗੰਭੀਰ ਅਪਰਾਧ ਹੈ। ਅਜਿਹਾ ਕਰਨ ਵਾਲੇ ਨੂੰ ਤਿੰਨ ਸਾਲ ਦੀ ਸਜ਼ਾ ਤੇ ਜੁਰਮਾਨਾ ਹੋ ਸਕਦਾ ਹੈ ਅਤੇ ਸਬੰਧਿਤ ਸੈਂਟਰ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਸਮਾਗਮ ਦੌਰਾਨ ਉਨ੍ਹਾਂ ਛੋਟੀਆਂ ਬੱਚੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਦਾ ਸੰਪੂਰਨ ਟੀਕਾਕਰਨ ਸਮੇਂ ਸਿਰ ਮੁਕੰਮਲ ਹੋ ਚੁੱਕਾ ਸੀ। ਬੁਲਾਰਿਆਂ ਨੇ ਕਿਹਾ ਕਿ ਧੀ, ਮਾਂ ਅਤੇ ਪਤਨੀ ਦੇ ਰੂਪ ਵਿਚ ਔਰਤ ਦਾ ਸਮਾਜ ਦੀ ਸਿਰਜਣਾ ਵਿੱਚ ਸਭ ਤੋਂ ਵੱਡਾ ਯੋਗਦਾਨ ਹੈ। ਇਸ ਮੌਕੇ ਡਾ. ਵਿਭੂ, ਡਾ. ਪੱਲਵੀ, ਡਾ. ਜਸਪ੍ਰੀਤ ਸਿੰਘ, ਫਾਰਮੇਸੀ ਅਫ਼ਸਰ ਜਸਵਿੰਦਰ ਸਿੰਘ, ਸਟਾਫ਼ ਨਰਸ ਗੁਰਵਿੰਦਰ ਕੌਰ, ਸੋਨੂੰ ਸਹੋਤਾ, ਐੱਮਐਲਟੀ ਮੁਕੇਸ਼, ਕਰਨ ਜਿੰਨੀ, ਨੇਹਾ, ਸ਼ਰਨਜੀਤ ਕੌਰ, ਸੁਰਿੰਦਰ ਕੁਮਾਰ, ਸਟੈਨੋ ਪਰਮਿੰਦਰ ਕੌਰ, ਜਰਮਨ, ਪ੍ਰੇਮ ਕੁਮਾਰ, ਬਲਵਿੰਦਰ ਸਿੰਘ, ਵਿੱਕੀ, ਦਵਿੰਦਰ ਖਾਰਾ, ਅਤੇ ਗੁਰਜੰਟ ਬਾਵਾ ਸਮੇਤ ਸਮੂਹ ਮਲਟੀਪਰਪਜ਼ ਵਰਕਰ (ਫੀਮੇਲ) ਅਤੇ ਸਿਹਤ ਸਟਾਫ਼ ਹਾਜ਼ਰ ਸਨ।