ਦਵਿੰਦਰ ਸਿੰਘ ਕਲਸੀ ਤੀਜੀ ਵਾਰ ਬਣੇ ਸ਼੍ਰੋਅਦ ਬੀਸੀ ਵਿੰਗ ਜ਼ਿਲ੍ਹਾ ਪ੍ਰਧਾਨ
ਦਵਿੰਦਰ ਸਿੰਘ ਕਲਸੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ
Publish Date: Sat, 21 Mar 2026 07:05 PM (IST)
Updated Date: Sat, 21 Mar 2026 07:07 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਦਵਿੰਦਰ ਸਿੰਘ ਕਲਸੀ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਫਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ਼ ਸੁਖਪਾਲ ਸਿੰਘ ਨੰਨੂ ਦੀ ਵਿਸ਼ੇਸ਼ ਸਹਿਮਤੀ ਕੀਤੀ ਗਈ ਹੈ। ਇਸ ਨਿਯੁਕਤੀ ਤੋਂ ਬਾਅਦ ਦਵਿੰਦਰ ਸਿੰਘ ਕਲਸੀ ਆਪਣੇ ਸਾਥੀਆਂ ਸਮੇਤ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਵਿਧਾਇਕ ਨੰਨੂੰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਲਸੀ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਸੁਖਪਾਲ ਸਿੰਘ ਨੰਨੂ ਨੇ ਕਲਸੀ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਉਹ ਪਛੜੀਆਂ ਸ਼੍ਰੇਣੀਆਂ ਦੇ ਹੱਕਾਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਨਾਲ ਕੰਮ ਕਰਨਾ ਜਾਰੀ ਰੱਖਣਗੇ। ਇਸ ਖ਼ੁਸ਼ੀ ਦੇ ਮੌਕੇ ’ਤੇ ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਬਲਕਾਰ ਸਿੰਘ ਢਿੱਲੋਂ, ਬਾਊ ਮਨੋਹਰ ਲਾਲ, ਜਸਵਿੰਦਰ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਗੁਰਭੇਜ ਸਿੰਘ, ਇੰਦਰਜੀਤ ਸਿੰਘ ਸੋਨੂ, ਬਾਊ ਗੁਰਨਾਮ ਸਿੰਘ, ਗੁਰਵੰਤ ਸਿੰਘ ਭੁੱਲਰ ਅਤੇ ਗੁਰਪ੍ਰੀਤ ਸਿੰਘ ਕਲਸੀ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜ਼ੂਦ ਸਨ।