- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕਰਾੜਵਾਲਾ ਨੇੜੇ ਸੂਏ ਕੋਤਰੀਵਾਲਾ ਪੁਲ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਣ 'ਤੇ ਸਹਾਰਾ ਸਮਾਜ ਸੇਵਾ ਦੀ ਟੀਮ ਅਤੇ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਮੌਕੇ 'ਤੇ ਪਹੁੰਚੀ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸੰਸਥਾ ਦੇ ਕੰਟਰੋਲ ਰੂਮ ਨੂੰ ਪਿੰਡ ਵਾਸੀਆਂ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਸੁਏ ਕੋਤਰੀਵਾਲਾ ਪੁਲ ਵਿਚ ਇਕ ਲਾਸ਼ ਫਸੀ ਹੋਈ ਹੈ। ਇਸ ਤੋਂ ਬਾਅਦ ਸਹਾਰਾ ਦੀ ਟੀਮ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੀ, ਜਿੱਥੇ ਪਹਿਲਾਂ ਹੀ ਪੁਲਿਸ ਮੌਜੂਦ ਸੀ। ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਨੂੰ ਸੂਏ ਵਿੱਚੋਂ ਬਾਹਰ ਕੱਢਿਆ ਗਿਆ।

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ- ਪਿੰਡ ਕਰਾੜਵਾਲਾ ਨੇੜੇ ਸੂਏ ਕੋਤਰੀਵਾਲਾ ਪੁਲ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮਿਲਣ 'ਤੇ ਸਹਾਰਾ ਸਮਾਜ ਸੇਵਾ ਦੀ ਟੀਮ ਅਤੇ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਮੌਕੇ 'ਤੇ ਪਹੁੰਚੀ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸੰਸਥਾ ਦੇ ਕੰਟਰੋਲ ਰੂਮ ਨੂੰ ਪਿੰਡ ਵਾਸੀਆਂ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਸੁਏ ਕੋਤਰੀਵਾਲਾ ਪੁਲ ਵਿਚ ਇਕ ਲਾਸ਼ ਫਸੀ ਹੋਈ ਹੈ। ਇਸ ਤੋਂ ਬਾਅਦ ਸਹਾਰਾ ਦੀ ਟੀਮ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੀ, ਜਿੱਥੇ ਪਹਿਲਾਂ ਹੀ ਪੁਲਿਸ ਮੌਜੂਦ ਸੀ। ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਨੂੰ ਸੂਏ ਵਿੱਚੋਂ ਬਾਹਰ ਕੱਢਿਆ ਗਿਆ।