ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਕਿਸਾਨ ਵਫਦ ਨੇ ਅੱਜ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ, ਆਈਜੀ ਫਿਰੋਜ਼ਪੁਰ ਨਾਲ ਮੀਟਿੰਗਾਂ ਕੀਤੀਆਂ ਤੇ ਕਿਸਾਨਾਂ, ਮਜ਼ਦੂਰਾਂ ਦੇ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ ਤੇ ਕਿਹਾ ਕਿ ਜੇਕਰ ਮਸਲੇ ਹੱਲ ਨਾ ਹੋਏ ਤਾਂ ਐਲਾਣ ਮੁਤਾਬਿਕ 29 ਮਾਰਚ ਤੋਂ ਜੇਲ੍ਹ ਭਰੋ ਮੋਰਚਾ ਫਿਰੋਜ਼ਪੁਰ ਦੇ ਡੀਸੀ ਦਫਤਰ ਅੱਗੇ ਤੇ ਪੰਜਾਬ ਦੇ ਹੋਰ ਚਾਰ ਜ਼ਿਲਿ੍ਹਆਂ ਕੇਂਦਰਾਂ 'ਤੇ ਸ਼ੁਰੂ ਕਰ ਦਿੱਤਾ ਜਾਵੇਗਾ, ਜੇਕਰ ਜੇਲ ਜਾਣ ਵਾਲੇ ਜਥੇ ਗਿ੍ਫਤਾਰ ਨਾ ਕੀਤੇ ਗਏ ਤਾਂ 30 ਮਾਰਚ ਨੁੰ ਮੰਤਰੀਆਂ ਵਿਧਾਇਕਾਂ ਦੇ ਘਰਾਂ ਦੇ ਿਘਰਾਓ ਤੇ 31 ਮਾਰਚ ਨੂੰ ਮੋਰਚਾ ਮੁੱਖ ਰੇਲ ਮਾਰਗ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਜ਼ਿਲ੍ਹਾ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਅਸੀਂ ਪੰਜਾਬ ਸਰਕਾਰ ਨਾਲ ਗੱਲ ਕਰਕੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ। ਕਿਸਾਨ ਆਗੂਆਂ ਨੇ ਭਿ੍ਸ਼ਟ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖਤ ਨਿਖੇਧੀ ਕੀਤੀ ਤੇ ਕੱਚਰਭੰਨ ਕੇਸ ਤੇ ਹੋਰ ਪੁਲਿਸ ਕੇਸ ਸਿਆਸੀ ਦਬਾਅ ਤੇ ਭਿ੍ਸ਼ਟਾਚਾਰ ਚੱਲਦਿਆਂ ਖੁਰਦ ਬੁਰਦ ਕਰਨ ਦੇ ਦੋਸ਼ ਲਗਾਉਂਦਿਆਂ ਕੈਪਟਨ ਸਰਕਾਰ 'ਤੇ ਸਵਾਲੀਆ ਨਿਸ਼ਾਨ ਲਗਾਏ। ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ, ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾ. ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੁ ਕੀਤੀ ਜਾਵੇ, ਬੈਂਕਾਂ ਵੱਲੋਂ ਲਏ ਖਾਲੀ ਚੈੱਕ ਤੁਰੰਤ ਵਾਪਸ ਕੀਤੇ ਜਾਣ, ਕਿਸਾਨ ਆਗੂਆਂ ਨੇ ਕੱਚਰਭੰਨ ਕਾਂਡ ਦੇ ਦੋਸ਼ੀਆਂ ਨੂੰ ਗਿ੍ਫਤਾਰ ਕਰਨ, ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ, ਗੰਨੇ ਦਾ ਬਕਾਇਆ 15 ਪ੍ਰਤੀਸ਼ਤ ਵਿਆਜ ਸਮੇਤ ਦੇਣ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਤੇ 60 ਸਾਲ ਤੇ 60 ਸਾਲ ਤੋਂ ਵੱਧ ਕਿਸਾਨਾਂ, ਮਜ਼ਦੂਰਾਂ ਨੂੰ 5000 ਰੁਪਏ ਪੈਨਸ਼ਨ ਦੇਣ ਤੇ ਵਿਧਾਇਕਾਂ ਤੇ ਮੰਤਰੀਆਂ ਦੀਆਂ ਬੇਲੋੜੀਆਂ ਤੇ ਗੈਰ ਕਾਨੂੰਨੀ ਪੈਨਸ਼ਨਾਂ, ਤਨਖਾਹਾਂ, ਭੱਤੇ ਕੱਟਣ ਤੇ ਘਰੇਲੂ ਬਿਜਲੀ ਦਰ 1 ਰੁਪਏ ਪ੍ਰਤੀ ਯੁਨਿਟ ਕਰਨ ਤੇ ਮਜ਼ਦੂਰਾਂ ਦੇ ਬਕਾਇਆ ਬਿੱਲ ਖਤਮ ਕਰਨ ਦੀ ਮੰਗ ਕੀਤੀ।