ਵੱਧ ਰਹੇ ਗਰਮੀਂ ਦੇ ਪ੍ਰਕੋਪ ਕਾਰਨ ਸਕੂਲੀ ਸਮਾਂ ਬਦਲਣਾ ਅਤਿ ਜ਼ਰੂਰੀ : ਡੀਟੀਐੱਫ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਅੱਤ ਦੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
Publish Date: Tue, 19 May 2026 06:02 PM (IST)
Updated Date: Tue, 19 May 2026 06:03 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸੂਬੇ ਵਿਚ ਵੱਧ ਰਹੀ ਗਰਮੀ ਦੇ ਪ੍ਰਕੋਪ ਕਾਰਨ ਪੂਰਾ ਜਨਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ ਤੇ ਇਸ ਦਾ ਸਭ ਤੋਂ ਵੱਧ ਅਸਰ ਬੱਚਿਆਂ ਅਤੇ ਬਜ਼ੁਰਗਾਂ ’ਤੇ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਨੇ ਸੂਬਾ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਤੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ । ਇਸ ਮੌਕੇ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸਕੱਤਰ ਗੁਰਵਿੰਦਰ ਸਿੰਘ ਖੋਸਾ, ਅਮਿਤ ਕੁਮਾਰ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਨਾਥ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਰਾਜ ਕੁਮਾਰ ਮਹਿਰੋਕ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਸਕੂਲੀ ਬੱਚਿਆਂ ਦੀ ਸਿਹਤ ਨਾਲ ਸਬੰਧਤ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ ਅਤੇ ਬਹੁਤੀਆਂ ਥਾਵਾਂ ’ਤੇ ਬਿਜਲੀ ਦੇ ਕੱਟ ਲੱਗਣ ਕਾਰਨ ਹੋਰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ। ਜ਼ਿਲ੍ਹਾ ਆਗੂਆਂ ਨੇ ਗੁਰਵਿੰਦਰ ਸਿੰਘ ਖੋਸਾ, ਸੰਦੀਪ ਕੁਮਾਰ ਮਖੂ,ਰਾਮ ਕੁਮਾਰ, ਸਵਰਨ ਸਿੰਘ ਜੋਸਨ, ਵਰਿੰਦਰਪਾਲ ਸਿੰਘ ਖਾਲਸਾ, ਹੀਰਾ ਸਿੰਘ ਤੂਤ ਨੇ ਕਿਹਾ ਕਿ ਸਕੂਲਾਂ ਦਾ ਸਮਾਂ ਸਵੇਰੇ 7.30 ਤੋਂ ਵਜੇ ਦੁਪਹਿਰ ਦੇ 11.30 ਵਜੇ ਤੱਕ ਕੀਤਾ ਜਾਵੇ ਕਿਉਂਕਿ ਪੰਜਾਬ ਵਿਚ ਤਾਪਮਾਨ 45 ਡਿਗਰੀ ਤੋਂ ਪਾਰ ਹੋਣ ਕਰਕੇ ਸਕੂਲੀ ਬੱਚਿਆਂ ਨੂੰ ਗਰਮੀ ਵਿਚ ਸਕੂਲ ਆਉਣ ਅਤੇ ਜਾਣ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਤੇ ਛੋਟੇ ਸਕੂਲੀ ਬੱਚਿਆਂ ਉਪਰ ਗਰਮੀ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ। ਉਨ੍ਹਾਂ ਪੰਜਾਬ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਤੋਂ ਤੁਰੰਤ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ ਕੀਤੀ। ਇਸ ਮੌਕੇ ਅਮਿਤ ਕੰਬੋਜ਼ ,ਹਰਵਿੰਦਰ ਸਿੰਘ ਕੈਲਾਸ਼, ਹਰਜਿੰਦਰ ਜਨੇਰ, ਵਿਕਰਮ ਜੀਤ ਉੱਪਲ, ਅਨਿਲ ਧਵਨ, ਗਗਨ ਮਿੱਤਲ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ਼, ਗੁਰਦਰਸ਼ਨ ਸਿੰਘ, ਨਰਿੰਦਰ ਜੰਮੂ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ਼, ਦਰਸ਼ਨ ਸਿੰਘ ਵੜਵਾਲ, ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।