ਸਿਆਸੀ ਦਬਾਅ ਦੇ ਚੱਲਦਿਆਂ ਪੁਲਿਸ ’ਤੇ ਲਾਏ ਢਿੱਲੀ ਕਾਰਗੁਜ਼ਾਰੀ ਦੇ ਦੋਸ਼
ਲੜਾਈ ਦੌਰਾਨ ਜ਼ਖ਼ਮੀ ਹੋਏ 12 ਸਾਲਾਂ ਅਭੀ ਨੂੰ ਪਰਚਾ ਦਰਜ ਹੋਣ ਦੇ ਬਾਵਜੂਦ ਵੀ ਸਿਆਸੀ ਦਬਾ ਦੇ
Publish Date: Sat, 10 Jan 2026 03:34 PM (IST)
Updated Date: Sat, 10 Jan 2026 03:36 PM (IST)

ਰਵੀ ਮੋਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ: ਪ੍ਰੈਸ ਕਲੱਬ ਗੁਰੂਹਰਸਹਾਏ ਵਿਖੇ ਹੋਈ ਇਕ ਕਾਨਫਰੰਸ ਦੌਰਾਨ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਦੇ ਵਸਨੀਕ ਗੁਰਮੇਜ਼ ਸਿੰਘ ਅਤੇ ਪਿੰਡ ਵਾਸੀਆਂ ਨੇ ਪਿੰਡ ਵਿਖੇ ਇਕ ਰਸਤੇ ਨੂੰ ਲੈ ਕੇ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ 12 ਸਾਲਾਂ ਅਭੀ ਨੂੰ ਸਿਆਸੀ ਦਬਾਅ ਹੇਠ ਇਨਸਾਫ ਨਾ ਮਿਲਦਾ ਦੇਖ ਪੱਤਰਕਾਰਾਂ ਸਾਹਮਣੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਤੇ ਦੋਸ਼ ਲਗਾਉਂਦਿਆਂ ਹੋਇਆਂ ਜਾਣਕਾਰੀ ਦਿੱਤੀ ਕੇ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਸੱਟਾਂ ਮਾਰਨ ਵਾਲੇ ਲੋਕਾਂ ਨੂੰ ਨਾ ਤਾਂ ਪੁਲਿਸ ਗ੍ਰਿਫਤਾਰ ਕਰ ਰਹੀ ਆ ਤੇ ਨਾ ਹੀ ਕੋਈ ਹੋਰ ਕਾਰਵਾਈ ਕਰ ਰਹੀ ਹੈ। ਗੁਰਮੇਜ਼ ਸਿੰਘ ਨੇ ਦੱਸਿਆ ਕਿ ਮੇਰੇ ਚਾਚੇ ਦੇ ਲੜਕੇ ਦੀ ਮਾਲਕੀ ਜ਼ਮੀਨ ਵਿਚ ਉਕਤ ਵਿਅਕਤੀ ਸ਼ਾਰਾ ਸਿੰਘ ਪੁੱਤਰ ਝੰਡਾ ਸਿੰਘ, ਦੇਸਾ ਸਿੰਘ, ਜੱਜ ਸਿੰਘ, ਜੋਗਿੰਦਰ ਸਿੰਘ ਤੇ ਕਸ਼ਮੀਰਾ ਬਾਈ, ਸੀਮਾ ਰਾਣੀ ਪਤਨੀ ਜੱਜ ਸਿੰਘ, ਪਰਮਜੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਝੁੱਗੇ ਜਵਾਹਰ ਸਿੰਘ ਵਾਲਾ ਝੂੱਗੇ ਈਸਾ ਪੰਜ ਗਰਾਈਂ ਅਤੇ ਪੰਜ ਛੇ ਅਣਪਛਾਤੇ ਵਿਅਕਤੀ ਜ਼ਬਰਦਸਤੀ ਰਸਤਾ ਕੱਢਣ ਲੱਗੇ ਜਦੋਂ ਅਸੀਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਸਾਡੇ ਉੱਪਰ ਇੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਕ ਇੱਟ ਮੇਰੇ ਭਤੀਜੇ 12 ਸਾਲ ਅਭੀ ਪੁੱਤਰ ਹਰਭਜਨ ਸਿੰਘ ਦੇ ਸਿਰ ਉੱਪਰ ਲੱਗੀ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ ਤੇ ਇਹ ਸਭ ਦੇਖ ਸਾਰੇ ਉੱਥੋਂ ਭੱਜ ਗਏ ਅਤੇ ਅਸੀਂ ਆਪਣੇ ਭਤੀਜੇ ਨੂੰ ਜਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਜਲਾਲਾਬਾਦ ਲੈ ਗਏ ਜਿੱਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਡਾਕਟਰਾਂ ਨੇ ਸਾਨੂੰ ਬਠਿੰਡਾ ਲਈ ਰੈਫਰ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਪਰਚਾ ਦਰਜ ਹੋਣ ਦੇ ਬਾਵਜੂਦ ਵੀ ਸਿਆਸੀ ਦਬਾਅ ਹੇਠ ਪੁਲਿਸ ਵੱਲੋਂ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਗਈ।
ਕੀਤੀ ਜਾਵੇਗੀ ਬਣਦੀ ਕਾਰਵਾਈ : ਐੱਸਐੱਚਓ
ਇਸ ਸਬੰਧੀ ਜਦੋਂ ਥਾਣਾ ਗੁਰੂਹਰਸਹਾਏ ਦੇ ਐੱਸਐੱਚਓ ਗੁਰਜੰਟ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ ਉੱਪਰ ਵੀ ਪਰਚਾ ਦਰਜ ਹੋ ਚੁੱਕਿਆ ਹੈ। ਇਸ ਲਈ ਇਨ੍ਹਾਂ ਦੋਵਾਂ ਧਿਰਾਂ ਨੂੰ ਲੈ ਕੇ ਗ੍ਰਿਫਤਾਰੀਆਂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।