ਦੇਵ ਸਮਾਜ ਕਾਲਜ ਫਾਰ ਵੂਮੈਨ ’ਚ ਅਰਥ ਡੇਅ ਮਨਾਇਆ
ਦੇਵ ਸਮਾਜ ਕਾਲਜ ਫਾਰ ਵੂਮੈਨ ਨੇ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਅਰਥ ਡੇ 2026 ਮਨਾਇਆ
Publish Date: Wed, 22 Apr 2026 03:45 PM (IST)
Updated Date: Wed, 22 Apr 2026 03:49 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫਿਰੋਜਪੁਰ : ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ, ’ਚ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀਈਓ ਸਮਰਥ ਸ਼ਰਮਾ ਦੇ ਸਹਿਯੋਗ ਨਾਲ 11 ਤੋਂ 19 ਅਪ੍ਰੈਲ ਤੱਕ ਵੱਖ-ਵੱਖ ਵਾਤਾਵਰਣ ਸਬੰਧੀ ਗਤੀਵਿਧੀਆਂ ਰਾਹੀਂ ਅਰਥ ਡੇਅ ਮਨਾਇਆ ਗਿਆ। ਇਸ ਉਤਸਵ ਦੀ ਸ਼ੁਰੂਆਤ ਕੈਂਪਸ ਸਫ਼ਾਈ ਅਭਿਆਨ ਨਾਲ ਹੋਈ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ‘ਇਕੋ-ਸੈਲਫੀ ਵਿਦ ਪਲਾਂਟਸ’ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਅਤੇ ਸੋਸ਼ਲ ਮੀਡੀਆ ਰਾਹੀਂ ਵਾਤਾਵਰਣ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ‘ਇਕੋ ਆਵਰ’ ਵੀ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਊਰਜਾ ਬਚਤ ਲਈ ਆਪਣੇ ਘਰਾਂ ਦੀਆਂ ਲਾਈਟਾਂ ਇਕ ਘੰਟੇ ਲਈ ਬੰਦ ਰੱਖੀਆਂ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀਈਓ ਸਮਰਥ ਸ਼ਰਮਾ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਡਾ. ਮੋਕਸ਼ੀ, ਮੁਖੀ, ਪੋਸਟ ਗ੍ਰੇਜੂਏਟ ਜੀਵ ਵਿਗਿਆਨ ਵਿਭਾਗ ਅਤੇ ਨੋਡਲ ਅਧਿਕਾਰੀ, ਨੈਸ਼ਨਲ ਐਜੂਟਰਸਟ ਆਫ ਇੰਡੀਆ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਭਾਗੀਦਾਰਾਂ/ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਸਤਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਅਧਿਆਪਕ ਦਾਮਿਨੀ ਅਰੋੜਾ, ਸਹਾਇਕ ਪ੍ਰੋਫੈਸਰ, ਪੋਸਟ ਗ੍ਰੇਜੂਏਟ ਜੀਵ ਵਿਗਿਆਨ ਵਿਭਾਗ ਦੀ ਸਾਰੀਆਂ ਗਤੀਵਿਧੀਆਂ ਦੇ ਸਫਲ ਸੰਚਾਲਨ ਵਿਚ ਭੂਮਿਕਾ ਲਈ ਭਰਪੂਰ ਸ਼ਲਾਘਾ ਕੀਤੀ।