ਦੇਵ ਸਮਾਜ ਕਾਲਜ ਦੀ ਕੁਸ਼ਤੀ ਟੀਮ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ
ਪੰਜਾਬ ਯੂਨੀਵਰਸਿਟੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੀ ਕੁਸ਼ਤੀ ਟੀਮ ਨੇ ਓਵਰਆਲ ਚੈਂਪੀਅਨਸ਼ਿਪ
Publish Date: Mon, 30 Mar 2026 04:29 PM (IST)
Updated Date: Mon, 30 Mar 2026 04:33 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੀ ਕੁਸ਼ਤੀ ਟੀਮ ਉਵਰਆਲ ਚੈਂਪੀਅਨਸ਼ਿਪ ਜੇਤੂ ਰਹੀ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀਤੇ ਦਿਨ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਾਲਜ ਦੀ ਟੀਮ ਨੂੰ ‘ਰੈਸਲਿੰਗ (ਕੁਸ਼ਤੀ) ਦੀ ਓਵਰ ਆਲ ਚੈਪੀਅਨਸ਼ਿਪ’ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟੋਰੇਟ ਆਫ਼ ਸਪੋਰਟਸ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਹੈਨੀ ਕੁਮਾਰੀ ਨੂੰ ‘ਆਲ ਇੰਡੀਆ ਇੰਟਰ-ਯੂਨੀਵਰਸਿਟੀ’ ਵਿਚ 50 ਕਿੱਲੋ ਭਾਰ ਲਈ ਗੋਲਡ ਮੈਡਲ ਜਿੱਤਣ ’ਤੇ 28000 ਦਾ ਚੈੱਕ ਦੇ ਕੇ ਸਨਮਾਨਿਆ ਗਿਆ ਅਤੇ ਨਾਲ ਹੀ ਤਨੂ ਸ਼ਰਮਾ ਜਿਸ ਨੇ 72 ਕਿੱਲੋ ਭਾਰ ਵਿਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ, ਉਸ ਨੂੰ 20,000 ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਦੋਵਾਂ ਖਿਡਾਰਣਾਂ ਨੂੰ ‘ਖੇਲੋ ਇੰਡੀਆ’ ਲਈ ਚੁਣਿਆ ਗਿਆ। ਇਸ ਦੇ ਨਾਲ ਹੀ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਪਲਵਿੰਦਰ ਸਿੰਘ, ਵੇਦ ਪ੍ਰਕਾਸ਼ ਸ਼ਰਮਾ ਸਹਾਇਕ ਪ੍ਰੋਫ਼ੈਸਰ ਅਤੇ ਡਾ. ਕੁਲਬੀਰ ਸਿੰਘ ਸਹਾਇਕ ਪ੍ਰੋਫ਼ੈਸਰ ਆਦਿ ਨੂੰ ‘ਸਪੋਰਟਸ ਪ੍ਰਮੋਸ਼ਨ’ ਐਵਾਰਡ ਨਾਲ ਨਿਵਾਜਿਆ ਗਿਆ ਅਤੇ ਡਾ. ਸੰਗੀਤਾ ਨੂੰ ਪੰਜਾਬ ਯੂਨੀਵਰਸਿਟੀ ਸਪੋਰਟਸ ਕੌਂਸਲ, ਚੰਡੀਗੜ੍ਹ’ ਦੀ ਐਗਜੀਕਿਉਟਿਵ ਬਾਡੀ ਦਾ ਮੈਂਬਰ ਚੁਣਿਆ ਗਿਆ । ਇਸ ਦੇ ਨਾਲ ਹੀ ਡਾ. ਕੁਲਬੀਰ ਸਿੰਘ ਨੂੰ ‘ਪੰਜਾਬ ਯੂਨੀਵਰਸਿਟੀ ਸਪੋਰਟਸ ਕੌਂਸਲ, ਚੰਡੀਗੜ੍ਹ’ ਦੀ ਜਨਰਲ ਬਾਡੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਪਲਵਿੰਦਰ ਸਿੰਘ, ਵੇਦ ਪ੍ਰਕਾਸ਼ ਸ਼ਰਮਾ ਸਹਾਇਕ ਪ੍ਰੋਫ਼ੈਸਰ ਅਤੇ ਡਾ. ਕੁਲਬੀਰ ਸਿੰਘ ਸਹਾਇਕ ਪ੍ਰੋਫ਼ੈਸਰ ਨੂੰ ਵਧਾਈ ਦਿੱਤੀ।