ਰੇਲਵੇ ਦੀ ਵੱਡੀ ਪ੍ਰਾਪਤੀ: ਯਾਤਰੀਆਂ ਨੇ ਅਪਣਾਇਆ ਡਿਜੀਟਲ ਭੁਗਤਾਨ, ਫਿਰੋਜ਼ਪੁਰ ਮੰਡਲ ’ਚ ਸ਼ਾਨਦਾਰ ਵਾਧਾ ਫਿਰੋਜ਼ਪੁਰ ਮੰਡਲ ਵੱਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
Publish Date: Tue, 28 Jul 2026 08:23 AM (IST)
Updated Date: Tue, 28 Jul 2026 08:26 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ। ਫਿਰੋਜ਼ਪੁਰ ਮੰਡਲ ਵੱਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਮੰਡਲ ਦੇ ਮੁੱਖ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਤੌਰ ’ਤੇ ਡਿਜੀਟਲ ਭੁਗਤਾਨ ਲਈ ਬੁਕਿੰਗ ਖਿੜਕੀਆਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ, ਜਿਸ ਨਾਲ ਲੈਣ-ਦੇਣ ਤੇਜ਼, ਸੁਰੱਖਿਅਤ ਅਤੇ ਪਾਰਦਰਸ਼ੀ ਹੁੰਦਾ ਹੈ ਅਤੇ ਭੀੜ ਦਾ ਪ੍ਰਬੰਧਨ ਬਿਹਤਰ ਹੁੰਦਾ ਹੈ। ਇਸ ਦੇ ਨਾਲ ਹੀ ਨਕਦੀ ’ਤੇ ਨਿਰਭਰਤਾ ਘਟਦੀ ਹੈ, ਯਾਤਰੀਆਂ ਨੂੰ ਸਹੂਲਤ ਮਿਲਦੀ ਹੈ ਅਤੇ ਡਿਜੀਟਲ ਭੁਗਤਾਨ ਨੂੰ ਉਤਸ਼ਾਹ ਮਿਲਦਾ ਹੈ।
ਇਸ ਤੋਂ ਇਲਾਵਾ ‘‘ਰੇਲਵਨ’’ ਐਪ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ ’ਤੇ ਵਿਆਪਕ ਮੁਹਿੰਮਾਂ ਵੀ ਚਲਾਈਆਂ ਜਾਂਦੀਆਂ ਹਨ। ਇਹਨਾਂ ਯਤਨਾਂ ਦੇ ਸਿੱਟੇ ਵਜੋਂ, ਫਿਰੋਜ਼ਪੁਰ ਮੰਡਲ ਦੇ ਵੱਖ-ਵੱਖ ਸਟੇਸ਼ਨਾਂ ’ਤੇ ਡਿਜੀਟਲ ਲੈਣ-ਦੇਣ, ਵਿਸ਼ੇਸ਼ ਤੌਰ ’ਤੇ ਯੂ.ਪੀ.ਆਈ. ਭੁਗਤਾਨ ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ।
ਮੰਡਲ ਦੇ ਮੁੱਖ ਰੇਲਵੇ ਸਟੇਸ਼ਨਾਂ ਜਿਵੇਂ ਲੁਧਿਆਣਾ, ਜਲੰਧਰ ਸਿਟੀ, ਜਲੰਧਰ ਕੈਂਟ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਕੈਂਟ ਸਟੇਸ਼ਨਾਂ ’ਤੇ ਅਪ੍ਰੈਲ ਤੋਂ ਜੂਨ 2026 ਦੌਰਾਨ ਰੋਜ਼ਾਨਾ ਔਸਤਨ ਡਿਜੀਟਲ ਲੈਣ-ਦੇਣ 15 ਪ੍ਰਤੀਸ਼ਤ ਤੋਂ ਵੱਧ ਰਿਹਾ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਬਸੰਤ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਨਾਲ ਟਿਕਟਿੰਗ ਪ੍ਰਕਿਰਿਆ ਨੂੰ ਤੇਜ਼, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਇਆ ਜਾ ਸਕੇ। ਮੰਡਲ ਦੀਆਂ ਡਿਜੀਟਲ ਜਾਗਰੂਕਤਾ ਮੁਹਿੰਮਾਂ ਦਾ ਹਾਂ-ਪੱਖੀ ਪ੍ਰਭਾਵ ਪਿਆ ਹੈ ਅਤੇ ਯਾਤਰੀਆਂ ਵਿੱਚ ਡਿਜੀਟਲ ਭੁਗਤਾਨ ਪ੍ਰਤੀ ਰੁਝਾਨ ਲਗਾਤਾਰ ਵੱਧ ਰਿਹਾ ਹੈ।