ਖੁਸ਼ਹਾਲ ਸਮਾਜ ਦੀ ਸਿਰਜਣਾ ’ਚ ਸਿੱਖਿਆ ਦੀ ਭੂਮਿਕਾ ’ਤੇ ਵਿਚਾਰਾਂ ‘ਆਤਮ ਪਰਗਾਸ’ ਵਰਕਸ਼ਾਪ ਰਾਹੀਂ ਖੁਸ਼ਹਾਲ ਸਮਾਜ ਦੀ ਸਿਰਜਣਾ ਵਿਚ ਸਿੱਖਿਆ ਦੀ ਭੂਮਿਕਾ ’ਤੇ ਵਿਚਾਰ-ਵਟਾਂਦਰਾ
Publish Date: Thu, 01 Oct 2026 07:59 PM (IST)
Updated Date: Fri, 02 Oct 2026 04:11 AM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ: ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ “ਆਤਮ ਪਰਗਾਸ” ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਵਿਸ਼ਾ “ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਵਿਦਿਅਕ ਸੰਸਥਾਵਾਂ ਦੀ ਭੂਮਿਕਾ” ਰਿਹਾ। ਵਰਕਸ਼ਾਪ ਦੌਰਾਨ ਸਿੱਖਿਆ ਦੇ ਮਹੱਤਵ, ਚੰਗੇ ਸੰਸਕਾਰਾਂ, ਸਕਾਰਾਤਮਕ ਸੋਚ, ਜ਼ਿੰਮੇਵਾਰੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਰਵਿੰਦਰ ਸਿੰਘ ਅਤੇ ਅਮਰ ਸਿੰਘ ਨੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਦਿਆਂ ਸਿੱਖਿਆ, ਸੰਸਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਰਾਹੀਂ ਇੱਕ ਬਿਹਤਰ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਪ੍ਰੇਰਣਾਦਾਇਕ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸ ਮੌਕੇ ਸਕੂਲ ਪ੍ਰਬੰਧਕ ਮਹਿਪਾਲ ਸਿੰਘ, ਹਰਬੀਰ ਸਿੰਘ ਅਤੇ ਕਮਲਪਾਲ ਸਿੰਘ ਵੱਲੋਂ ਅਜਿਹੀਆਂ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਗਤੀਵਿਧੀਆਂ ਲਈ ਹੌਂਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਵੱਲੋਂ ਵਰਕਸ਼ਾਪ ਦੇ ਸੁਚੱਜੇ ਆਯੋਜਨ ਵਿਚ ਸਹਿਯੋਗ ਦਿੱਤਾ ਗਿਆ।ਵਰਕਸ਼ਾਪ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਸਿੱਖਿਆ, ਸੰਸਕਾਰ, ਸਹਿਯੋਗ ਅਤੇ ਜ਼ਿੰਮੇਵਾਰੀ ਵਰਗੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸਾਰਥਕ ਉਪਰਾਲਾ ਸਾਬਤ ਹੋਈ। ਅੰਤ ਵਿਚ ਸਕੂਲ ਵੱਲੋਂ ਰਵਿੰਦਰ ਸਿੰਘ ਅਤੇ ਅਮਰ ਸਿੰਘ ਦਾ ਇਸ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਵਰਕਸ਼ਾਪ ਲਈ ਧੰਨਵਾਦ ਕੀਤਾ ਗਿਆ।