ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮਨਾਈ ਲੋਹੜੀ
ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਲੋਹੜੀ ਅਤੇ ਮਾਘੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
Publish Date: Tue, 13 Jan 2026 07:15 PM (IST)
Updated Date: Tue, 13 Jan 2026 07:18 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਅੱਜ ਲੋਹੜੀ ਅਤੇ ਮਾਘੀ ਦੇ ਪਵਿੱਤਰ ਤਿਉਹਾਰਾਂ ਦੇ ਸਬੰਧ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਨਿਆਂਪਾਲਿਕਾ ਦੇ ਉੱਚ ਅਧਿਕਾਰੀਆਂ ਅਤੇ ਵਕੀਲ ਭਾਈਚਾਰੇ ਨੇ ਇੱਕਜੁੱਟ ਹੋ ਕੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਹੋਰ ਜੱਜ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ ਅਤੇ ਸਮੂਹ ਵਕੀਲ ਭਾਈਚਾਰੇ ਨੂੰ ਲੋਹੜੀ ਤੇ ਮਾਘੀ ਦੀਆਂ ਮੁਬਾਰਕਾਂ ਦਿੱਤੀਆਂ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਲਵਜੀਤਪਾਲ ਸਿੰਘ ਟੁਰਨਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਰਵਾਇਤੀ ਲੋਹੜੀ ਬਾਲੀ ਗਈ ਅਤੇ ਮੂੰਗਫਲੀ, ਰਿਉੜੀਆਂ ਤੇ ਗੱਚਕ ਵੰਡ ਕੇ ਯਾਦਾਂ ਸਾਂਝੀਆਂ ਕੀਤੀਆਂ ਗਈਆਂ। ਪ੍ਰਧਾਨ ਲਵਜੀਤਪਾਲ ਸਿੰਘ ਟੁਰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਕੀਲਾਂ ਅਤੇ ਜੱਜ ਸਾਹਿਬਾਨ ਦਰਮਿਆਨ ਆਪਸੀ ਸਾਂਝ, ਪਿਆਰ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਮੂਹ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸੈਕਰੇਟਰੀ ਨੀਲ ਰਤਨ ਸ਼ਰਮਾ ਅਤੇ ਵਾਈਸ ਪ੍ਰਧਾਨ ਜੋਬਨਜੀਤ ਸਿੰਘ ਨੇ ਸਮਾਗਮ ਦੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਹਮੇਸ਼ਾ ਆਪਣੇ ਮੈਂਬਰਾਂ ਦੇ ਹਿੱਤਾਂ ਅਤੇ ਸਮਾਜਿਕ ਸਾਂਝ ਲਈ ਤੱਤਪਰ ਰਹਿੰਦੀ ਹੈ। ਸਮਾਗਮ ਵਿਚ ਹੋਰ ਵੀ ਵਕੀਲ ਸਾਹਿਬਾਨ ਮੌਜ਼ੂਦ ਸਨ, ਜਿਨ੍ਹਾਂ ਨੇ ਇਸ ਤਿਉਹਾਰ ਦਾ ਭਰਪੂਰ ਅਨੰਦ ਮਾਣਿਆ।