ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਕੀਤੀ ਗਈ
Publish Date: Tue, 20 Jan 2026 03:38 PM (IST)
Updated Date: Tue, 20 Jan 2026 03:39 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾ ਅਨੁਸਾਰ ਡਿਪਟੀ ਕਮਿਸ਼ਨਰ ਦੀਪਸ਼ੀਖਾ ਸ਼ਰਮਾ ਵੱਲੋਂ ਪ੍ਰੋਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖਿਲਾਫ ਚਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਅਤੇ ਗੁਰੂਹਰਸਹਾਏ ਵੱਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਕੇ ਬਾਲ ਭਿੱਖਿਆ ਨੂੰ ਰੋਕਣ ਲਈ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਅੰਦਰ 17 ਜਨਵਰੀ 2026 ਨੂੰ ਰੇਲਵੇ ਸਟੇਸ਼ਨ, ਸ਼ਨੀ ਮੰਦਿਰ, ਲਾਈਟਾਂ ਵਾਲਾ ਚੌਕ, ਗੁਰੁਹਰਸਹਾਏ ਵਿਖੇ ਰੇਲਵੇ ਸਟੇਸ਼ਨ, ਮੇਨ ਮਾਰਕੀਟ ਤੇ 18 ਜਨਵਰੀ ਨੂੰ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਚੈਕਿੰਗ ਕੀਤੀ ਗਈ। ਜਿਸ ਦੌਰਾਨ ਕੋਈ ਵੀ ਬੱਚਾ ਭਿੱਖਿਆ ਮੰਗਦਾ ਪ੍ਰਾਪਤ ਨਹੀ ਹੋਇਆ। ਇਸ ਚੈਕਿੰਗ ਜਸਵਿੰਦਰ ਕੌਰ ਬਾਲ ਸੁਰੱਖਿਆ ਅਫਸਰ (ਗੈਰ ਸੰਗਠਨਾਤਮਤਕ), ਅਸ਼ੀਸ਼ ਕੁਮਾਰ, ਗਗਨਦੀਪ ਸਿੰਘ ਸੁਪਰਵਾਈਜ਼ਰ, ਪਾਇਲ, ਅਮਨਜੋਤ ਅਤੇ ਰੇਲਵੇ ਪੁਲਿਸ ਫੋਰਸ ਅਤੇ ਜਨਰਲ ਪੁਲਿਸ ਦੇ ਮੈਂਬਰ ਹਾਜ਼ਰ ਸਨ।