ਬਾਲ ਸਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ
ਬਾਲ ਸਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਕੀਤੀ ਗਈ
Publish Date: Tue, 03 Feb 2026 04:55 PM (IST)
Updated Date: Tue, 03 Feb 2026 04:56 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸਾ ਅਨੁਸਾਰ ਡਿਪਟੀ ਕਮਿਸ਼ਨਰ ਦੀਪਸੀਖਾ ਸ਼ਰਮਾਵੱਲੋਂ ਪ੍ਰੋਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖਿਲਾਫ ਚੱਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਕੇ ਫਿਰੋਜ਼ਪੁਰ ਕੈਂਟ ਦੇ ਮੈਨ ਮਾਰਕੀਟ ਲਾਈਟਾਂ ਵਾਲਾ ਚੌਂਕ, ਬੱਸ ਸਟੈਂਡ ਵਿਚ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 2 ਬੰਦੇ ਬਾਲ ਭਿੱਖਿਆ ਮੰਗਦੇ ਪਾਏ ਗਏ ਜਿਨ੍ਹਾਂ ਦੀਆਂ ਮਾਤਾਾਂ ਉਨ੍ਹਾਂ ਨੂੰ ਨਾਲ ਲੈ ਕੇ ਭੀਖ ਮੰਗ ਰਹੀਆਂ ਸਨ। ਇਨ੍ਹਾਂ ਬੱਚਿਆਂ ਨੂੰ ਮਾਤਾਵਾਂ ਦੇ ਨਾਲ ਬਾਲ ਤਲਾਈ ਕਮੇਟੀ ਫਿਰੋਜ਼ਪੁਰ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਵੱਲੋਂ ਦਸਤਾਵੇਜ ਚੈੱਕ ਕਰਨ ਤੋਂ ਬਾਅਦ ਮਾਤਾਵਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਅੱਗੇ ਤੋਂ ਉਹ ਬੱਚਿਆ ਨੂੰ ਨਾਲ ਲੈ ਕੇ ਦੁਬਾਰਾ ਭੀਖ ਮੰਗਦੀਆਂ ਪਾਈਆਂ ਗਈਆਂ ਤਾਂ ਉਹਨਾ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਨੂੰ ਮੈਂਬਰ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਬੱਚਿਆਂ ਦੀਆਂ ਮਾਤਾਵਾਂ ਦੇ ਸਪੁਰਦ ਕੀਤਾ ਗਿਆ। ਇਸ ਚੈਕਿੰਗ ਦੌਰਾਨ ਬਲਜਿੰਦਰ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਅਸ਼ੀਸ਼ ਕੁਮਾਰ, ਗਗਨਦੀਪ ਸਿੰਘ ਸੁਪਰਵਾਈਜ਼ਰ, ਸੰਤੋਖ ਸਿੰਘ, ਮਿਸ ਕਵਿਤਾ ਸੁਪਰਵਾਈਜਰ, ਏਐੱਸਆਈ ਸੁਖਦੇਵ ਸਿੰਘ ਹਾਜ਼ਰ ਸਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਸਬੰਧੀ ਉਨ੍ਹਾਂ ਦੇ ਦਫਤਰ ਨਾਲ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ।