ਦੋ ਦੁਕਾਨਾਂ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ
ਜ਼ਿਲ੍ਹਾ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਵੱਲੋਂ ਦੋ ਦੁਕਾਨਾਂ ਤੋਂ ਫੜੀਆਂ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ
Publish Date: Wed, 04 Feb 2026 03:34 PM (IST)
Updated Date: Wed, 04 Feb 2026 03:38 PM (IST)
ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ 2 ਮੈਡੀਕਲ ਸਟੋਰਾਂ ਤੇ ਕਾਰਵਾਈ ਕਰਦਿਆ ਪਾਬੰਦੀਸੁਦਾ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ। ਇਸ ਮੌਕੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆ ਕਿ ਕਿਸੇ ਨੇ ਪਿੰਡ ਅਹਿਮਦ ਢੰਡੀ ਸ਼ਿਕਾਇਤ ਦੇ ਕੀਤੀ ਅਤੇ ਕਾਰਵਾਈ ਦੌਰਾਨ 1586 ਗੋਲੀਆਂ ਤੇ 198 ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਰਾਓ ਕੇ ਹਿਠਾੜ ਤੋਂ 1800 ਪ੍ਰੀਗਾਬਾਲੀਨ ਕੈਪਸੂਲ ਬਰਾਮਦ ਕੀਤੇ ਗਏ ਹਨ। ਦੋਵਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐੱਸਪੀ ਰਾਜਵੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਡਰੱਗ ਵੱਲੋਂ ਇਸ ਮੈਡੀਕਲ ਸਟੋਰ ਤੇ ਚੈਕਿੰਗ ਕੀਤੀ ਗਈ ਹੈ ਤੇ ਪਾਬੰਦੀਸ਼ੁਦਾ ਦਵਾਈਆਂ ਮਿਲੀਆਂ ਹਨ ਤੇ ਮੌਕੇ ਤੇ ਇਸ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਹੈ।