- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਪਿੰਡ ਗੱਟੀ ਰਾਜੋ ਕੇ ਵਿਚ ਕੀਤਾ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਵੱਲੋਂ ਇਕ ਮੈਗਾ ਡਰਾਇਵ ਚਲਾਈ ਗਈ ਹੈ। ਜਿਸ ਦਾ ਮੰਤਵ ਨਾਲਸਾ ਦੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਹ ਮੁਹਿੰਮ ਮਿਤੀ 24 ਅਗਸਤ 2026 ਤੋਂ 31 ਸਤੰਬਰ 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦੇ ਤਹਿਤ ਪਿੰਡ ਗੱਟੀ ਰਾਜੋ ਕੇ ਵਿਚ ਅੱਜ ਮਿਤੀ 23 ਸਤੰਬਰ, 2026 ਨੂੰ ਨਸ਼ਿਆਂ ਉੱਪਰ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਅਤੇ ਐਡਵੋਕੇਟ ਅਮਿਤੋਜ ਸਿੰਘ ਮੌਜ਼ੂਦ ਸਨ। ਪ੍ਰੋਗਰਾਮ ਵਿਚ ਬੈਠੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਜੱਜ ਸਾਹਿਬ ਵੱਲੋਂ ਸਕੂਲ ਵਿਚ ਖੋਲ੍ਹੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਅਤੇ ਪੈਰਾ ਲੀਗਲ ਵਲੰਟੀਅਰਾਂ ਦੇ ਰਜਿਸਟਰ ਚੈੱਕ ਕੀਤੇ ਗਏ। ਪੈਰਾ ਲੀਗਲ ਵਲੰਟੀਅਰਾਂ ਨੂੰ ਆਦੇਸ਼ ਕੀਤੇ ਗਏ ਕਿ ਉਹ ਨਾਲਸਾ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਜੇਕਰ ਕਿਸੇ ਦੀ ਸਮੱਸਿਆ ਕਿਸੇ ਹੋਰ ਮਹਿਕਮੇ ਨਾਲ ਹੈ ਤਾਂ ਉਸ ਵੱਲੋਂ ਦਰਖਾਸਤ ਪ੍ਰਾਪਤ ਕਰਕੇ ਦਫਤਰ ਵਿਚ ਜਰੂਰ ਭੇਜਣ ਤਾਂ ਜੋ ਸਬੰਧਤ ਪ੍ਰਾਰਥੀ ਨੂੰ ਕਾਨੂੰਨ ਮੁਤਾਬਿਕ ਬਣਦੀ ਸਕੀਮ ਦਾ ਲਾਭ ਲੈਣ ਦਿਵਾਇਆ ਜਾ ਸਕੇ।